-->
ਸੀ.ਆਈ.ਏ ਸਟਾਫ, ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਲੁੱਟਾ ਖੋਹਾ ਕਰਨ ਵਾਲੇ ਗਿਰੋਹ ਦੇ 04 ਮੈਂਬਰ ਕਾਬੂ।

ਸੀ.ਆਈ.ਏ ਸਟਾਫ, ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਲੁੱਟਾ ਖੋਹਾ ਕਰਨ ਵਾਲੇ ਗਿਰੋਹ ਦੇ 04 ਮੈਂਬਰ ਕਾਬੂ।

ਸੀ.ਆਈ.ਏ ਸਟਾਫ, ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵੱਲੋਂ ਲੁੱਟਾ ਖੋਹਾ
ਕਰਨ ਵਾਲੇ ਗਿਰੋਹ ਦੇ 04 ਮੈਂਬਰ ਕਾਬੂ।
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ) - ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜੀ ਦੀਆ ਹਦਾਇਤਾ ਪਰ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਵਿੱਚ ਲੁੱਟਾ ਖੋਹਾ ਕਰਨ ਵਾਲੇ ਗਿਰੋਹਾਂ ਦੇ ਖਿਲਾਫ ਚਲਾਈ ਗਈ ਸਪੈਸਲ ਮੁਹਿੰਮ ਤਹਿਤ ਸ੍ਰੀਮਤੀ ਵਤਸਲਾ ਗੁਪਤਾ IPS, DCP/Detective, ਅੰਮ੍ਰਿਤਸਰ, ਸ੍ਰੀ ਅਭਿਮੰਨਿਊ ਰਾਣਾ IPS, ADCP/City-3, ਅੰਮ੍ਰਿਤਸਰ ਅਤੇ ਸ੍ਰੀ ਗੁਰਿੰਦਰਪਾਲ ਸਿੰਘ ਨਾਗਰਾ PPS, ACP/Detective, ਅਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਇੰਸਪੈਕਟਰ ਅਮਨਦੀਪ ਸਿੰਘ, ਇੰਚਾਰਜ ਸੀ.ਆਈ.ਏ ਸਟਾਫ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਜਦੋਂ ਗੁਪਤ ਸੂਚਨਾ ਦੇ ਅਧਾਰ ਤੇ ਯੋਜਨਾਬੰਦ ਤਰੀਕੇ ਨਾਲ ਉਕਤ ਦੋਸ਼ੀਆਂ 1. ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਕਾਲਾ ਸਿੰਘ,2) ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਦੇਸਾ ਸਿੰਘ, 3) ਅਮਿਤ ਸਿੰਘ ਉਰਫ ਗੁਗੂ ਅਤੇ 4) ਅੰਮ੍ਰਿਤਪਾਲ ਸਿੰਘ ਉਰਫ ਅੰਮ੍ਰਿਤ ਨੂੰ ਕਾਬੂ ਕਰਕੇ ਇਹਨਾਂ ਦੇ ਕਬਜਾ ਵਿਚ ਇੱਕ ਖਹਸੂਦਾ ਮੋਬਾਇਲ ਫੋਨ ਅਤੇ 2 ਮੋਟਰਸਾਈਕਲ ਬਰਾਮਦ ਕਰਕੇ ਉੱਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਉੱਕਤ ਟਰੇਸ ਕੀਤਾ ਗਿਆ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾ ਪਾਸੇ ਬਾਰੀਕੀ ਨਾਲ ਪੁੱਛਗਿਛ ਕੀਤੀ ਜਾਵੇਗੀ ਕਿ ਇਹਨਾ ਵੱਲੋਂ ਹੋਰ ਕਿਹੜੀਆ 2 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਗ੍ਰਿਫ਼ਤਾਰ ਦੋਸ਼ੀਆ ਦੇ ਖਿਲਾਫ ਪਹਿਲਾ ਵੀ ਲੁੱਟ-ਖੋਹਾਂ, ਚੋਰੀ ਅਤੇ ਲੜਾਈ ਝਗੜੇ ਦੇ ਮੁਕੱਦਮੇ ਵੱਖ-2 ਥਾਣਿਆ ਵਿੱਚ ਦਰਜ ਹਨ। ਇਹਨਾਂ ਪਾਸੋਂ ਹੋਰ ਵੀ ਕਈ ਵਾਰਦਾਤਾਂ ਟਰੇਸ ਹੋਣ ਦੀ ਆਸ ਹੈ। ਮੁਕੱਦਮਾ ਦੀ ਤਫਤੀਸ ਜਾਰੀ ਹੈ।

Ads on article

Advertise in articles 1

advertising articles 2

Advertise