-->
ਸਿਹਤ ਵਿਭਾਗ ਅੰਮ੍ਰਿਤਸਰ ਵਿਖੇ 10 ਨਵੇਂ ਆਮ ਆਦਮੀਂ ਕਲਿਨੀਕਾਂ ਵਿਚ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਵਿਭਾਗ ਅੰਮ੍ਰਿਤਸਰ ਵਿਖੇ 10 ਨਵੇਂ ਆਮ ਆਦਮੀਂ ਕਲਿਨੀਕਾਂ ਵਿਚ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸਿਹਤ ਵਿਭਾਗ ਅੰਮ੍ਰਿਤਸਰ ਵਿਖੇ 10 ਨਵੇਂ ਆਮ ਆਦਮੀਂ ਕਲਿਨੀਕਾਂ
ਵਿਚ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) - ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਜੀ ਵਲੋਂ ਦਫਤਰ ਸਿਵਲ ਸਰਜਨ ਵਿਖੇ 10 ਨਵੇਂ ਆਮ ਆਦਮੀਂ ਕਲਿਨੀਕਾਂ ਵਿਚ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਅਵਸਰ ਤੇ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੂਸਾਰ ਇਹ ਨਵ-ਨਿਯੁਕਤ ਮੈਡੀਕਲ ਅਫਸਰ ਆਮ ਆਦਮੀਂ ਕਲਿਨੀਕਾ ਵਿਚ ਸੇਵਾ ਨਿਭਾਉਣਗੇ। ਉਹਨਾਂ ਕਿਹਾ ਕਿ ਇਹਨਾਂ ਡਾਕਟਰਾਂ ਦੀ ਨਿਯੁਕਤੀ ਨਾਲ ਆਮ ਲੋਕਾਂ ਨੂੰ ਬਹੁਤ ਲਾਭ ਮਿਲੇਗਾ ਅਤੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜਦੀਕ ਹੀ ਸਾਰੀਆ ਸਿਹਤ ਸਹੂਲਤਾਂ ਮਿਲਣੀਆਂ ਸੰਭਵ ਹੋ ਸਕਣਗੀਆਂ।ਇਸ ਅਵਸਰ ਤੇ ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਜਿਲਾ੍ ਅਕਾਉਂਟ ਅਫਸਰ ਮਲਵਿੰਦਰ ਸਿੰਘ, ਉਪਿੰਦਰ ਸਿੰਘ, ਸਰਵਨ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।

Ads on article

Advertise in articles 1

advertising articles 2

Advertise