-->
ਪੀਏ ਮਨਿੰਦਰਪਾਲ ਅਤੇ ਗੁਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਗੰਡਾ ਸਿੰਘ ਕਲੌਨੀ ਦੇ ਪ੍ਰਧਾਨ ਰਾਜੂ ‘ਆਪ’ ‘ਚ ਸ਼ਾਮਲ

ਪੀਏ ਮਨਿੰਦਰਪਾਲ ਅਤੇ ਗੁਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਗੰਡਾ ਸਿੰਘ ਕਲੌਨੀ ਦੇ ਪ੍ਰਧਾਨ ਰਾਜੂ ‘ਆਪ’ ‘ਚ ਸ਼ਾਮਲ

ਵਿਧਾਇਕ ਨਿੱਜਰ ਨੇ ਪ੍ਰਧਾਨ ਰਾਜੂ ਨੂੰ
ਕੀਤਾ ‘ਆਪ’ ‘ਚ ਸ਼ਾਮਲ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ, ਰਵਿੰਦਰ ਕੁਮਾਰ) - ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਪੀਏ ਮਨਿੰਦਰਪਾਲ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਪ੍ਰੇਰਣਾ ਸਦਕਾ ਹਲਕਾ ਦੱਖਣੀ ਅਧੀਨ ਗੰਡਾ ਸਿੰਘ ਕਲੌਨੀ ਦੇ ਪ੍ਰਧਾਨ ਭੁਪਿੰਦਰ ਸਿੰਘ ਰਾਜੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਨੂੰ ਸ਼ਾਮਿਲ ਕਰਵਾਉਣ ਲਈ ਖੁਦ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਵਿਧਾਇਕ ਨਿੱਜਰ ਨੇ ਭੁਪਿੰਦਰ ਸਿੰਘ ਰਾਜੂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਜੀ ਆਇਆਂ ਆਖਿਆ, ਉਪਰੰਤ ਭੁਪਿੰਦਰ ਰਾਜੂ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਪੀਏ ਮਨਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਪੀਏ ਨਵਨੀਤ ਸ਼ਰਮਾ, ਚੇਅਰਮੈਨ ਜਸਪ੍ਰੀਤ ਸਿੰਘ, ਜ਼ਿਲ੍ਹਾ ਯੂਥ ਪ੍ਰਧਾਨ ਭਗਵੰਤ ਸਿੰਘ ਕੰਵਲ ਆਦਿ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ। ਸੰਬੋਧਨ ਦੌਰਾਨ ਭੁਪਿੰਦਰ ਸਿੰਘ ਰਾਜੂ ਨੇ ਕਿਹਾ ਕਿ ਉਹ ਸਭ ਤੋਂ ਪਹਿਲਾਂ ਤਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੇ ਵਿਧਾਇਕ ਬਣਨ ਦੇ ਸ਼ੁਰੂਆਤੀ ਸਮੇਂ ਵਿਚ ਹੀ ਉਹ ਵੱਡੇ ਕਾਰਜ ਨੇਪਰੇ ਚਾੜੇ, ਜਿਨ੍ਹਾਂ ਕਾਰਜਾਂ ਨੂੰ ਲੰਬੇ ਸਮੇਂ ਤੋਂ ਲਟਕਦਿਆਂ ਦੇਖਿਆ ਜਰ ਰਿਹਾ ਸੀ ਅਤੇ ਇਸ ਤੋਂ ਇਲਾਵਾ ਵਿਧਾਇਕ ਨਿੱਜਰ ਦੇ ਪੀਏ ਮਨਿੰਦਰਪਾਲ ਸਿੰਘ ਦੀ ਕਾਰਜਸ਼ੈਲੀ ਨੇ ਵੀ ਉਨ੍ਹਾਂ ਨੂੰ ‘ਆਪ’ ਪਾਰਟੀ ਨੂੰ ਜੁਆਇਨ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੀਏ ਮਨਿੰਦਰਪਾਲ ਸਿੰਘ ਹਰ ਰੋਜ਼ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਯਤਨਸ਼ੀਲ ਰਹਿੰਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਗੁਰਵਿੰਦਰ ਸਿੰਘ ਦੀ ਵੀ ਤਾਰੀਫ ਕਰਦਿਆਂ ਕਿਹਾ ਕਿ ਉਹ ਵੀ ਨੇਕ ਨੀਅਤ ਨਾਲ ਸਮਾਜ ਦੀ ਸੇਵਾ ਵਿਚ ਡਟੇ ਹੋਏ ਹਨ ਤਾਂ ਉਨ੍ਹਾਂ ਸੋਚਿਆ ਕਿ ਕਿਉਂ ਨਾ ਨਿਸੁਆਰਥ ਹੋ ਕੇ ਲੋਕ ਸੇਵਾ ਵਿਚ ਕਰਨ ਵਾਲੇ ਇਨ੍ਹਾਂ ਆਗੂਆਂ ਦੇ ਮੋਢੇ ਨਾਲ ਮੌਢਾ ਜੋੜ ਕੇ ਉਹ ਵੀ ਹਲਕੇ ਵਿਚ ਵਿਚਰਨ। ਉਪਰੰਤ ਮੰਤਰੀ ਨਿੱਜਰ ਦੇ ਪੀਏ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਭੁਪਿੰਦਰ ਸਿੰਘ ਰਾਜੂ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਉਨ੍ਹਾਂ ਨੂੰ ਹਲਕੇ ਵਿਚ ਹੋਰ ਮਜ਼ਬੂਤੀ ਮਿਲੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਕਵਲਜੀਤ ਸਿੰਘ ਬਾਵਾ, ਹਰਬੰਸ ਸਿੰਘ ਬੇਦੀ, ਸੁਖਮਿੰਦਰ ਸਿੰਘ ਸੈਕਟਰੀ, ਸਰਬਜੀਤ ਸਿੰਘ ਕੰਪਿਊਟਰ, ਪਲਵਿੰਦਰ ਸਿੰਘ, ਸੁਰਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।

Ads on article

Advertise in articles 1

advertising articles 2

Advertise