-->
ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਉਣੇ ਸਮੇਂ ਦੀ‌ ਲੋੜ : ਦਵਿੰਦਰ ਸਿੰਘ ਮਰਦਾਨਾ

ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਉਣੇ ਸਮੇਂ ਦੀ‌ ਲੋੜ : ਦਵਿੰਦਰ ਸਿੰਘ ਮਰਦਾਨਾ

ਸੁੰਦਰ ਦਸਤਾਰ ਸਜਾਉਣ ਮੁਕਾਬਲੇ ਕਰਵਾਉਣੇ ਸਮੇਂ ਦੀ‌ ਲੋੜ : ਦਵਿੰਦਰ
ਸਿੰਘ ਮਰਦਾਨਾ
ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) - ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ ਵੱਖ ਨਗਰਾਂ ਵਿੱਚ ਗੁਰਮਤਿ ਸਿਖਲਾਈ ਕੈਂਪ ਗਰਮੀਆਂ ਦੀਆਂ ਛੁੱਟੀਆਂ ਵਿੱਚ ਲਗਾਏ ਜਾ ਰਹੇ ਹਨ। ਇਸੇ ਲੜੀ ਵਿੱਚ ਅੱਜ ਪਿੰਡ ਚਾਟੀ ਵਿੰਡ ਤਰਨਤਾਰਨ ਰੋਡ ਵਿਖੇ ਗੁਰਦੁਆਰਾ ਬਾਬਾ ਮਹਿਤਾਬ ਸਿੰਘ ਜੀ ਵਿਖੇ ਚੱਲ ਰਹੇ ਕੈਂਪ ਦੌਰਾਨ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣਾ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਲਗਭਗ 25 ਬੱਚਿਆਂ ਨੇ ਭਾਗ ਲਿਆ। ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਮਰਦਾਨਾ ਨੇ ਸਾਰੇ ਬੱਚਿਆਂ ਦਾ ਮੁਕਾਬਲੇ ਵਿੱਚ ਭਾਗ ਲੈਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਦਸਤਾਰ ਸਜਾਉਣ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਚਾਹੀਦਾ ਹੈ। ਗਿਆਨੀ ਸਤਨਾਮ ਸਿੰਘ ਅਤੇ ਗਿਆਨੀ ਅਮਰ ਸਿੰਘ ਜੀ ਨੇ ਬੱਚਿਆਂ ਨੂੰ ਦਸਤਾਰ ਦੀ ਮਹਾਨਤਾ ਬਾਰੇ ਦੱਸਿਆ ਕਿ ਸਾਨੂੰ ਸਭ ਨੂੰ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਤਰ੍ਹਾਂ ਹੀ ਦਸਤਾਰ ਸਜਾਉਣੀ ਚਾਹੀਦੀ ਹੈ। ਪਹਿਲਾ ਸਥਾਨ ਯੁਗਰਾਜ ਸਿੰਘ, ਦੂਸਰਾ ਸਥਾਨ ਸੁਖਚੈਨ ਸਿੰਘ ਅਤੇ ਫਤਹਿ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ ਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।
      ਇਸ ਮੌਕੇ ਭਾਈ ਖਜਾਨ ਸਿੰਘ , ਭਾਈ ਅਮਨਪ੍ਰੀਤ ਸਿੰਘ, ਭਾਈ ਗੁਰਨਾਮ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਨਵਦੀਪ ਸਿੰਘ ਅਤੇ ਭਾਈ ਪਰਮਜੀਤ ਸਿੰਘ ਹਾਜ਼ਰ ਸਨ।

Ads on article

Advertise in articles 1

advertising articles 2

Advertise