-->
ਪੰਜਾਬ ‘ਚ ਆ ਕੇ ਹਰਿਆਣਾ ਪੁਲਿਸ ਕਿਸਾਨਾਂ ਨਾਲ ਧੱਕਾ ਕਰੇਗੀ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਸਾਨਾਂ ਦੇ ਹੱਕ ‘ਚ ਨਿਤਰੇ ਐਮ.ਪੀ ਔਜਲਾ

ਪੰਜਾਬ ‘ਚ ਆ ਕੇ ਹਰਿਆਣਾ ਪੁਲਿਸ ਕਿਸਾਨਾਂ ਨਾਲ ਧੱਕਾ ਕਰੇਗੀ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਸਾਨਾਂ ਦੇ ਹੱਕ ‘ਚ ਨਿਤਰੇ ਐਮ.ਪੀ ਔਜਲਾ

ਪੰਜਾਬ ‘ਚ ਆ ਕੇ ਹਰਿਆਣਾ ਪੁਲਿਸ ਕਿਸਾਨਾਂ ਨਾਲ ਧੱਕਾ ਕਰੇਗੀ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਕਿਸਾਨਾਂ ਦੇ ਹੱਕ ‘ਚ ਨਿਤਰੇ ਐਮ.ਪੀ
ਔਜਲਾ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) - ਦੇਸ਼ ਦਾ ਅੰਨਦਾਤਾ ਕਿਸਾਨ ਜੋ ਆਪਣੀਆਂ ਜਾਇਜ ਮੰਗਾਂ ਲਈ ਕੇਂਦਰ ਸਰਕਾਰ ਕੋਲੋ ਆਪਣਾ ਹੱਕ ਮੰਗ ਰਿਹਾ ਹੈ, ਪਰ ਕੇਂਦਰ ਦੀ ਤਾਨਾਸ਼ਾਹ ਸਰਕਾਰ ਕਿਸਾਨਾਂ ਦੇ ਨਾਲ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਨੇ ਇਕ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਰ ਕਿਸੇ ਨੂੰ ਪ੍ਰੋਟੈਸਟ ਕਰਨ ਦਾ ਪੂਰਾ-ਪੂਰਾ ਹੱਕ ਹੈ, ਪਰ ਬੜੇ ਅਫਸੋਸ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨ ਜਦ ਵੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਹਨ ਤਾਂ ਸਰਕਾਰਾਂ ਰਸਤੇ ਵਿਚ ਬੇਰੀਗੇਟ ਲਗਾ ਕੇ ਅੱਥਰੂ ਗੈਸ ਦੇ ਗੋਲੇ ਸੁੱਟ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ ਤੇ ਉਨ੍ਹਾਂ ਦੀਆਂ ਜਾਇਜ ਮੰਗਾਂ ਮੰਨਣ ਨੂੰ ਤਿਆਰ ਨਹੀਂ ਹਨ। ਸ. ਔਜਲਾ ਨੇ ਅੱਗੇ ਕਿਹਾ ਕਿ ਪੰਜਾਬ ਹਰਿਆਣੇ ਦੇ ਬਾਰਡਰ ‘ਤੇ ਕਿਸਾਨਾਂ ਨੂੰ ਰੋਕ ਇਸ ਤਰ੍ਹਾਂ ਵਿਤਕਰਾ ਕੀਤਾ ਜਾ ਰਿਹਾ ਹੈ ਕਿ ਜਿਵੇਂ ਉਹ ਕਿਸੇ ਹੋਰ ਦੇਸ਼ ਦਾ ਹਿੱਸਾ ਹੋਣ। ਐਮ.ਪੀ ਸ. ਔਜਲਾ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤੋਂ ਤੁਰੰਤ ਬਾਜ਼ ਆਉਣ ਨਹੀਂ ਤਾਂ ਇਸੇ ਦੇ ਗੰਭੀਰ ਸਿੱਟੇ ਭੁਗਤਨ ਲਈ ਤਿਆਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਕੇਂਦਰ ਤੇ ਹਰਿਆਣਾ ਸਰਕਾਰ ਜੋ ਕਰ ਰਹੀ ਹੈ, ਉਹ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਕੱਲ ਪੂਰੀ ਦੁਨੀਆ ਨੇ ਹਰਿਆਣਾ ਸਰਕਾਰ ਦੀਆਂ ਦੋਗਲੀਆਂ ਨੀਤੀਆਂ ਅਤੇ ਅਸਲ ਚਿਹਰੇ ਨੂੰ ਵੇਖ ਲਿਆ ਕਿ ਕਿਸ ਤਰ੍ਹਾਂ ਹਰਿਆਣਾ ਸਰਕਾਰ ਨੇ ਪੰਜਾਬ ਦੀ ਧਰਤੀ ‘ਤੇ ਆ ਕੇ ਨਹੱਥੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਕੇ ਤੰਗ ਪ੍ਰੇਸ਼ਾਨ ਕੀਤਾ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ। ਸ. ਔਜਲਾ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਨੂੰ ਸੱਟਾਂ ਲੱਗੀਆਂ ਅਤੇ ਜ਼ਖਮੀ ਹੋਏ ਹਨ, ਨੂੰ ਅੱਜ ਸਾਰੀ ਦੁਨੀਆਂ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਆਪਣੇ ਕਿਸਾਨ ਭਰਾਵਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚਟਾਂਨ ਵਾਂਗ ਖੜੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਕਿਸਾਨਾਂ ਨਾਲ ਬੈਠ ਕਿ ਸ਼ਾਤੀਪੂਰਵਕ ਗੱਲ ਕਰਨ ਅਤੇ ਉਨ੍ਹਾਂ ਦੀ ਹਰ ਮੰਗ ਨੂੰ ਮੰਨ ਕੇ ਮਸਲੇ ਦਾ ਹੱਲ ਕਰਨ ਨਾ ਕਿ ਉਨ੍ਹਾਂ ‘ਤੇ ਲਾਠੀ ਚਾਰਜ ਕਰਕੇ ਤੰਗ ਪ੍ਰੇਸ਼ਾਨ ਕਰਨ। ਸ. ਔਜਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ, ਪਰ ਕੇਂਦਰ ਸਰਕਾਰ ਆਪਣੇ ਤਾਨਾਸ਼ਾਹੀ ਰਵਈਏ ਨਾਲ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਇਸ ਮੌਕੇ ਸਰਬਜੀਤ ਸਿੰਘ ਸੋਨੂੰ ਜੰਡਿਅਲਾ ਵੀ ਹਾਜ਼ਰ ਸਨ।

Ads on article

Advertise in articles 1

advertising articles 2

Advertise