-->
ਗੁਰਦੁਆਰਾ ਕੋਠਾ ਸਾਹਿਬ ਜੋੜ ਮੇਲੇ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਥਾਣਾ ਮੁਖੀ ਮਕਬੂਲਪੁਰਾ ਸਰਬਜੀਤ ਸਿੰਘ ਸਨਮਾਨਿਤ

ਗੁਰਦੁਆਰਾ ਕੋਠਾ ਸਾਹਿਬ ਜੋੜ ਮੇਲੇ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਥਾਣਾ ਮੁਖੀ ਮਕਬੂਲਪੁਰਾ ਸਰਬਜੀਤ ਸਿੰਘ ਸਨਮਾਨਿਤ

ਗੁਰਦੁਆਰਾ ਕੋਠਾ ਸਾਹਿਬ ਜੋੜ ਮੇਲੇ ਵਿੱਚ ਸੁਰੱਖਿਆ ਪ੍ਰਬੰਧਾਂ ਲਈ ਥਾਣਾ
 ਮੁਖੀ ਮਕਬੂਲਪੁਰਾ ਸਰਬਜੀਤ ਸਿੰਘ ਸਨਮਾਨਿਤ
ਅੰਮ੍ਰਿਤਸਰ, 18 ਫ਼ਰਵਰੀ (ਮਨਪ੍ਰੀਤ ਸਿੰਘ ਮੱਲ੍ਹੀ) - ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ ਹੈ। 6 ਫਰਵਰੀ ਤੋਂ ਸ਼ੁਰੂ ਹੋਏ ਇੱਕ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਦੇਸ਼ ਭਰ ਅਤੇ ਆਸ-ਪਾਸ ਦੇ ਪਿੰਡਾਂ ਤੋਂ ਲੱਖਾਂ ਲੋਕ ਮੱਥਾ ਟੇਕਣ ਲਈ ਆਉਂਦੇ ਹਨ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਮੇਲੇ ਦੀ ਸੁਰੱਖਿਆ ਅਤੇ ਆਵਾਜਾਈ ਨੂੰ ਕੰਟਰੋਲ ਕਰਨ ਲਈ ਥਾਣਾ ਮਕਬੂਲਪੁਰਾ ਦੇ ਐਸਐਚਓ ਸਰਬਜੀਤ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਥਾਵਾਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਜਿਸ ਕਾਰਨ ਆਈ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ।
ਇਸ ਮੌਕੇ ਗੁਰਦੁਆਰਾ ਕੋਠਾ ਸਾਹਿਬ ਦੇ ਮੈਨੇਜਰ ਜੋਬਨਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਣਾ ਮਕਬੂਲਪੁਰਾ ਦੇ ਮੁਖੀ ਸਰਬਜੀਤ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਸਐਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਲੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਅਤੇ ਉਨ੍ਹਾ ਦੀ ਭੈੜੇ ਅਲਸਰਾਂ ਅਤੇ ਜੇਬ ਕਤਰਿਆਂ ਉੱਤੇ ਬਾਜ਼ ਅੱਖ ਰਹੇਗੀ।

Ads on article

Advertise in articles 1

advertising articles 2

Advertise