-->
ਸਰਬੱਤ ਦਾ ਭਲਾ ਟਰੱਸਟ ਵੱਲੋਂ ਮਜੀਠਾ ਰੋਡ ਦੇ ਗੁਰਦੁਆਰਾ ਸਾਹਿਬ 'ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਜੀਠਾ ਰੋਡ ਦੇ ਗੁਰਦੁਆਰਾ ਸਾਹਿਬ 'ਚ ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ

ਸਰਬੱਤ ਦਾ ਭਲਾ ਟਰੱਸਟ ਵੱਲੋਂ ਮਜੀਠਾ ਰੋਡ ਦੇ ਗੁਰਦੁਆਰਾ ਸਾਹਿਬ 'ਚ
ਲੈਬ ਦਾ ਕੁਲੈਕਸ਼ਨ ਸੈਂਟਰ ਸਥਾਪਿਤ
ਡਾ.ਓਬਰਾਏ ਦੇ ਨਿਸ਼ਕਾਮ ਸੇਵਾ ਕਾਰਜਾਂ ਸਦਕਾ ਪੰਜਾਬੀਆਂ ਦਾ ਮਾਣ ਵਧਿਆ : ਡਾ. ਨਿੱਜਰ 
ਅੰਮ੍ਰਿਤਸਰ, 23 ਫ਼ਰਵਰੀ (ਸੁਖਬੀਰ ਸਿੰਘ) - ਆਪਣੀ ਜੇਬ੍ਹ 'ਚੋਂ ਕਰੋੜਾਂ ਰੁਪਏ ਸੇਵਾ ਕਾਰਜਾਂ 'ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ 'ਸੰਨੀ ਓਬਰਾਏ ਕਲਿਨੀਕਲ ਲੈਬ ਅਤੇ ਡਾਇਗਨੌਸਟਿਕ ਸੈਂਟਰ' ਖੋਲ੍ਹਣ ਦੇ ਅਰੰਭੇ ਗਏ ਕਾਰਜ ਤਹਿਤ ਹੁਣ ਮਜੀਠਾ ਰੋਡ ਦੇ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਵਿਖੇ ਲੈਬ ਦੇ ਨਵੇਂ ਕੁਲੈਕਸ਼ਨ ਸੈਂਟਰ ਦਾ ਉਦਘਾਟਨ ਵਿਧਾਇਕ ਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜ਼ਰ ਅਤੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
         ਉਦਘਾਟਨ ਉਪਰੰਤ ਗੱਲਬਾਤ ਕਰਦਿਆਂ ਡਾ. ਨਿੱਜਰ ਨੇ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਹਰ ਔਖੀ ਘੜੀ ਵੇਲੇ ਸਭ ਤੋਂ ਅੱਗੇ ਆ ਕੇ ਉਨ੍ਹਾਂ ਵੱਲੋਂ ਨਿਭਾਈਆਂ ਜਾਣ ਵਾਲੀਆਂ ਨਿਸ਼ਕਾਮ ਸੇਵਾਵਾਂ ਦੀ ਬਦੌਲਤ ਸਮੁੱਚੇ ਪੰਜਾਬੀਆਂ ਦਾ ਮਾਣ ਪੂਰੀ ਦੁਨੀਆਂ ਅੰਦਰ ਵਧਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਵੱਲੋਂ ਸਥਾਪਤ ਕੀਤੀਆਂ ਜਾ ਰਹੀਆਂ ਬਹੁਤ ਹੀ ਘੱਟ ਖ਼ਰਚੇ ਵਾਲੀਆਂ ਲੈਬੋਰਟਰੀਆਂ ਨਾਲ ਆਮ ਲੋਕਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। ਟਰੱਸਟ ਮੁੱਖੀ ਡਾ.ਐਸ.ਪੀ.ਸਿੰਘ ਓਬਰਾਏ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਨਗਰੀ 'ਚ ਪਹਿਲਾਂ ਤੋਂ ਚਲਾਈਆਂ ਜਾ ਰਹੀਆਂ 2 ਕਲੀਨੀਕਲ ਲੈਬੋਰਟਰੀਆਂ, ਡਾਇਲਸਿਸ, ਡੈਂਟਲ ਤੇ ਫਿਜ਼ੀਓਥਰੈਪੀ ਸੈਂਟਰ ਤੋਂ ਬਾਅਦ ਹੁਣ ਮਜੀਠਾ ਰੋਡ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਵਿਖੇ ਲੋਕਾਂ ਦੀ ਸਹੂਲਤ ਲਈ ਲੈਬ ਦਾ ਇੱਕ ਕੁਲੈਕਸ਼ਨ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਅੰਦਰ ਮਰੀਜ਼ ਸਵੇਰੇ 8 ਵਜੇ ਤੋਂ ਲੈ ਕੇ 11 ਵਜੇ ਤੱਕ ਆਪਣੇ ਟੈਸਟਾਂ ਲਈ ਸੈਂਪਲ ਦੇ ਸਕਣਗੇ। ਡਾ.ਓਬਰਾਏ ਅਨੁਸਾਰ ਟਰੱਸਟ ਵੱਲੋਂ ਹੁਣ ਤੱਕ ਪੰਜਾਬ ਤੇ ਹਰਿਆਣਾ ਸਮੇਤ ਹੋਰਨਾਂ ਸੂਬਿਆਂ 'ਚ 93 ਲੈਬਾਰਟਰੀਆਂ ਖੋਲ੍ਹੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਅੰਦਰ ਹਰ ਮਹੀਨੇ ਲਗਭਗ 1 ਲੱਖ ਦੇ ਕਰੀਬ ਲੋਕ ਕੇਵਲ ਲਾਗਤ ਦਰਾਂ 'ਤੇ ਆਪਣੇ ਟੈਸਟ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਆਉਂਦੇ ਕੁਝ ਦਿਨਾਂ ਅੰਦਰ ਹੀ ਪੰਜਾਬ ਵਿੱਚ 8 ਜਦ ਕਿ ਹਿਮਾਚਲ 'ਚ 2, ਹਰਿਆਣਾ 'ਚ 3 ਅਤੇ ਰਾਜਸਥਾਨ 'ਚ 2 ਹੋਰ ਲੈਬੋਰਟਰੀਆਂ ਲੋਕ ਅਰਪਣ ਕਰ ਦਿੱਤੀਆਂ ਜਾਣਗੀਆਂ।
         ਇਸ ਦੌਰਾਨ ਟਰੱਸਟ ਦੇ ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖ਼ਜ਼ਾਨਚੀ ਨਵਜੀਤ ਸਿੰਘ ਘਈ, ਮਨਪ੍ਰੀਤ ਸਿੰਘ, ਜਗਦੀਸ਼ ਸਿੰਘ ਵਡਾਲਾ ਪ੍ਰਧਾਨ ਗੁਰਦੁਆਰਾ ਸਾਹਿਬ, ਨੱਥਾ ਸਿੰਘ ਪੰਨੂ, ਸੁਰਜੀਤ ਸਿੰਘ,ਪ੍ਰੇਮ ਸਿੰਘ, ਹਰਲੀਨ ਕੌਰ, ਅਮਨਜੋਤ ਕੌਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹੋਰ ਕਮੇਟੀ ਮੈਂਬਰ ਵੀ ਮੌਜੂਦ ਸਨ।  

Ads on article

Advertise in articles 1

advertising articles 2

Advertise