-->
ਅਯੋਧਿਆ ਜਾਣ ਵਾਲੀ ਰੇਲਗੱਡੀ ਨੂੰ ਰਾਜਬੀਰ ਸ਼ਰਮਾ ਅਤੇ ਛੀਨਾ ਜੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਅਯੋਧਿਆ ਜਾਣ ਵਾਲੀ ਰੇਲਗੱਡੀ ਨੂੰ ਰਾਜਬੀਰ ਸ਼ਰਮਾ ਅਤੇ ਛੀਨਾ ਜੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਅਯੋਧਿਆ ਜਾਣ ਵਾਲੀ ਰੇਲਗੱਡੀ ਨੂੰ ਰਾਜਬੀਰ ਸ਼ਰਮਾ ਅਤੇ ਛੀਨਾ ਜੀ ਨੇ
ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਅੰਮ੍ਰਿਤਸਰ, 29 ਫਰਵਰੀ (ਸੁਖਬੀਰ ਸਿੰਘ) - ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਦੇ ਲੋਕਾਂ ਦੀ ਭਲਾਈ ਲਈ ਸਮੇਂ ਸਮੇਂ ਤੇ ਬਹੁਤ ਸਾਰੀਆਂ ਲੋਕ ਭਲਾਈ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਅਤੇ ਦੇਸ਼ ਦੇ ਲੋਕ ਇਨਾ ਸਕੀਮਾਂ ਦਾ ਭਰਪੂਰ ਲਾਭ ਉਠਾ ਰਹੇ ਹਨ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਦੇਸ਼ ਦੇ ਲੋਕਾਂ ਦੀ ਸਹੂਲਤ ਲਈ ਅਯੋਧਿਆ ਵਿਖੇ ਸ੍ਰੀ ਰਾਮ ਚੰਦਰ ਜੀ ਦੇ ਜਨਮ ਸਥਾਨ ਦੇ ਦਰਸ਼ਨ ਕਰਨ ਲਈ ਜਿਲਾ ਅੰਮ੍ਰਿਤਸਰ ਤੋਂ ਇੱਕ ਸਪੈਸ਼ਲ ਰੇਲ ਗੱਡੀ ਗੱਡੀ ਚਲਾਈ ਗਈ ਇਸ ਸਪੈਸ਼ਲ ਰੇਲ ਗੱਡੀ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕਨਵੀਨਰ ਸ੍ਰੀ ਰਾਜਵੀਰ ਸ਼ਰਮਾ ਜੀ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਸ੍ਰੀ ਰਜਿੰਦਰ ਮੋਹਨ ਸਿੰਘ ਸ਼ੀਨਾ ਜੀ ਨੇ ਝੰਡੀ ਦੇ ਕੇ ਰਵਾਨਾ ਕੀਤਾ ਇਸ ਰੇਲ ਗੱਡੀ ਰਾਹੀਂ ਅੱਜ ਸੈਂਕੜੇ ਲੋਕਾਂ ਨੇ ਦਰਸ਼ਨ ਕਰਨ ਲਈ ਆਪਣੀ ਟਿਕਟ ਬੁੱਕ ਕਰਵਾਈ ਹੋਈ ਸੀ ਅੱਜ ਸ੍ਰੀਰਾਮ ਜੀ ਦੀ ਜਨਮ ਭੂਮੀ ਅਯੋਧਿਆ ਦੇ ਦਰਸ਼ਨ ਕਰਨ ਵਾਲੀਆਂ ਜਾਣ ਵਾਲੀਆਂ ਸੰਗਤਾਂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਜੈ ਜੈਕਾਰ ਕਰਦੇ ਹੋਏ ਆਪਣਾ ਸਫਰ ਸ਼ੁਰੂ ਕੀਤਾ ਜਿੱਥੇ ਯਾਤਰੀਆਂ ਨੇ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਉਥੇ ਹੀ ਸੰਗਤਾਂ ਨੇ ਦੇਸ਼ ਦੇ ਤੇਜੱਸਵੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਭਾਰਤੀ ਜਨਤਾ ਪਾਰਟੀ ਦਾ ਵੀ ਖਾਸ ਤੌਰ ਤੇ ਧੰਨਵਾਦ ਕੀਤਾ ਸੰਗਤਾਂ ਨੇ ਕਿਹਾ ਕਿ ਭਗਵਾਨ ਸ੍ਰੀ ਰਾਮ ਚੰਦਰ ਜੀ ਦੀ ਜਨਮ ਭੂਮੀ ਲਈ ਦਰਸ਼ਨ ਕਰਨ ਲਈ ਸਪੈਸ਼ਲ ਗੱਡੀ ਚਲਾਉਣ ਦਾ ਬਹੁਤ ਵੱਡਾ ਉਪਰਾਲਾ ਕੀਤਾ ਹੈ ਇਸ ਮੌਕੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਕਨਵੀਨਰ ਰਾਜਬੀਰ ਸ਼ਰਮਾ ਜੀ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵਲੋਂ ਅੱਜ ਸ੍ਰੀ ਰਾਮ ਜਨਮ ਭੂਮੀ ਦੇ ਦਰਸ਼ਨ ਕਰਨ ਲਈ ਸਪੈਸ਼ਲ ਰੇਲ ਗੱਡੀ ਚਲਾਈ ਗਈ ਹੈ ਆਣ ਵਾਲੇ ਸਮੇਂ ਵਿੱਚ ਦੇਸ਼ ਦੇ ਲੋਕਾਂ ਨੂੰ ਇਹੋ ਜਿਹੀਆਂ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਮ੍ਰਿਤਸਰ ਭਾਜਪਾ ਦੇ ਜਿਲ੍ਹਾ ਵਾਈਸ ਪ੍ਰਧਾਨ ਸ੍ਰੀ ਚੰਦਰ ਸ਼ੇਖਰ, ਓਬੀਸੀ ਮੋਰਚਾ ਅੰਮ੍ਰਿਤਸਰ ਦੇ ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਰਾਜਾ, ਓਬੀਸੀਮੋਰਚਾ ਗੋਬਿੰਦ ਨਗਰ ਦੇ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਬਾਊ ਸਰਬਜੀਤ ਸਿੰਘ ਸ਼ੈਟੀ,ਸੋਸ਼ਲ ਮੀਡੀਆ ਇੰਚਾਰਜ ਅਮਿਤ ਮਹਾਜਨ,ਵਾਰਿਸ ਰਾਜਪੂਤ ਆਦਿ ਹਾਜ਼ਿਰ ਸਨ।

Ads on article

Advertise in articles 1

advertising articles 2

Advertise