-->
ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਧਾਨ ਬੋਨੀ ਅਜਨਾਲਾ ਨੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਵੜੈਚ ਨੂੰ ਦਿੱਤਾ ਥਾਪੜਾ

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਧਾਨ ਬੋਨੀ ਅਜਨਾਲਾ ਨੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਵੜੈਚ ਨੂੰ ਦਿੱਤਾ ਥਾਪੜਾ

ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਪ੍ਰਧਾਨ ਬੋਨੀ ਅਜਨਾਲਾ ਨੇ ਜ਼ਿਲ੍ਹਾ
ਪ੍ਰਧਾਨ ਅਰਵਿੰਦਰ ਵੜੈਚ ਨੂੰ ਦਿੱਤਾ ਥਾਪੜਾ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) - ਭਾਜਪਾ ਓਬੀਸੀ ਮੋਰਚਾ ਅੰਮ੍ਰਿਤਸਰ ਦੇ ਪ੍ਰਧਾਨ ਅਰਵਿੰਦਰ ਵੜੈਚ ਦੀ ਦੇਖਰੇਖ ਵਿੱਚ ਬੈਠਕ ਆਯੋਜਿਤ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਮੁੱਖ ਮਹਿਮਾਨ ਅਤੇ ਓਬੀਸੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ। ਬੈਠਕ ਦੇ ਦੌਰਾਨ ਨਾਲ ਆਉਣ ਵਾਲੀਆਂ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਪ੍ਰਧਾਨ ਬੋਨੀ ਅਜਨਾਲਾ ਨੇ ਓਬੀਸੀ ਮੋਰਚਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਵੜੈਚ ਨੂੰ ਮੋਰਚੇ ਦੀ ਸਮੁੱਚੀ ਟੀਮ ਸਮੇਤ ਆਉਣ ਵਾਲੀਆਂ ਲੋਕ ਸਭਾ ਅਤੇ ਨਗਰ ਨਿਗਮ ਚੋਣਾਂ ਵਿੱਚ ਹੋਰ ਵੀ ਤਗੜੇ ਹੋ ਕੇ ਕੰਮ ਕਰਨ ਲਈ ਥਾਪੜਾ ਦਿੱਤਾ। ਉਹਨਾਂ ਨੇ ਕਿਹਾ ਕਿ ਪੰਜਾਬ ਦੇ ਬਾਕੀ ਜਿਲ੍ਹਿਆਂ ਦੀ ਤਰ੍ਹਾਂ ਅੰਮ੍ਰਿਤਸਰ ਵਿੱਚ ਓਬੀਸੀ ਮੋਰਚਾ ਭਾਜਪਾ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੇਗਾ। ਬੋਨੀ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ,ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸਮੁੱਚੇ ਸੰਗਠਨ ਦੀ ਰਹਿਨੁਮਾਈ ਹੇਠ ਓਬੀਸੀ ਮੋਰਚਿਆਂ ਵੱਲੋਂ ਜਮੀਨੀ ਪੱਧਰ ਤੇ ਜ਼ਿਲ੍ਹੇ ਦੀ ਟੀਮ ਵੱਲੋਂ ਸੇਵਾਵਾਂ ਭੇਟ ਕਰਦਿਆਂ ਕੇਂਦਰ ਸਰਕਾਰ ਵੱਲੋਂ ਲੋਕ ਹਿੱਤਾਂ ਦੇ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੇ ਯੋਜਨਾਵਾਂ ਨੂੰ ਘਰ ਘਰ ਪਹੁੰਚਾਉਣ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡੀ ਜਾਵੇ। ਗੁਰੂ ਨਗਰੀ ਤੋਂ ਭਾਜਪਾ ਓਬੀਸੀ ਮੋਰਚਾ ਦੀ ਸਮੁੱਚੀ ਟੀਮ ਨਾਲ ਭਾਜਪਾ ਨੂੰ ਮਜਬੂਤ ਕਰਨ ਲਈ ਖਾਸ ਰਣਨੀਤੀ ਤਿਆਰ ਕੀਤੀ ਗਈ। ਜ਼ਿਲਾ ਪ੍ਰਧਾਨ ਅਰਵਿੰਦਰ ਵੜੈਚ ਨੇ ਭਾਜਪਾ ਉੱਚ ਨੇਤਾਵਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਭਾਜਪਾ ਓਬੀਸੀ ਮੋਰਚਾ ਪਾਰਟੀ ਨੂੰ ਚੜ੍ਹਦੀ ਕਲਾ ਵਿੱਚ ਲੈ ਕੇ ਜਾਣ ਲਈ ਦਿਨ ਰਾਤ ਇੱਕ ਕਰ ਦੇਵੇਗਾ। ਜਿਸ ਨੂੰ ਲੈ ਕੇ ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਅਹੁਦੇਦਾਰਾਂ ਨਾਲ ਬੈਠਕਾਂ ਕਰਦੇ ਹੋਏ ਆਉਣ ਵਾਲੀਆਂ ਚੋਣਾਂ ਲਈ ਭਾਜਪਾ ਦਾ ਦਾਇਰਾ ਵਿਸ਼ਾਲ ਕੀਤਾ ਜਾਵੇਗਾ। ਓਬੀਸੀ ਭਾਈਚਾਰੇ ਦੇ ਨਾਲ ਸੰਬੰਧਿਤ ਭੈਣ ਭਰਾਵਾਂ ਨੂੰ ਮੋਰਚੇ ਵਿੱਚ ਸ਼ਾਮਿਲ ਕਰਦਿਆਂ ਜਿੱਥੇ ਭਾਜਪਾ ਦੀ ਜੈ ਜੈਕਾਰ ਕੀਤੀ ਜਾਵੇਗੀ ਉੱਥੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ। 
         ਇਸ ਮੌਕੇ ਜਿਲ੍ਹਾ ਪ੍ਰਧਾਨ ਅਰਵਿੰਦਰ ਵੜੈਚ,ਜਿਲਾ ਜਨਰਲ ਸਕੱਤਰ ਹਰਜਿੰਦਰ ਸਿੰਘ ਰਾਜਾ ਵਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਕੰਵਰਬੀਰ ਸਿੰਘ ਮੰਜ਼ਿਲ ਜੀ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੋਬਿੰਦ ਨਗਰ ਮੰਡਲ ਦੇ ਸੀਨੀਅਰ ਉੱਪ ਪ੍ਰਧਾਨ ਬਲਜਿੰਦਰ ਸਿੰਘ ਬੱਬੂ ,ਓਬੀਸੀ ਮੋਰਚਾ ਗੋਬਿੰਦਨਗਰ ਦੇ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਬਾਊ, ਭਾਜਪਾ ਆਗੂ ਜਸਪਾਲ ਸਿੰਘ ਛਾਂਟੂ,ਜਗਪ੍ਰੀਤ ਸਿੰਘ ਮਲਹਾਰ,ਧਰਮਵੀਰ,ਜਗਤਾਰ ਸਿੰਘ ਭੁੱਲਰ,ਰਣਧੀਰ ਸਿੰਘ, ਬੰਟੀ ਭਾਜੀ ਆਦਿ ਹਾਜ਼ਰ ਸਨ।

Ads on article

Advertise in articles 1

advertising articles 2

Advertise