-->
ਸਰਕਾਰ ਨੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ ਕੀਤਾ ਵਾਧਾ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਵੱਲੋਂ ਦਿੱਤੀਆਂ ਗਈਆਂ ਵਧਾਈਆਂ

ਸਰਕਾਰ ਨੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ ਕੀਤਾ ਵਾਧਾ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਵੱਲੋਂ ਦਿੱਤੀਆਂ ਗਈਆਂ ਵਧਾਈਆਂ

ਸਰਕਾਰ ਨੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਕਾਰਜਕਾਲ ਵਿੱਚ ਕੀਤਾ ਵਾਧਾ ਅਫਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ
ਸ੍ਰੀ ਰਜ਼ਨੀਸ਼ ਭਾਰਦਵਾਜ ਵੱਲੋਂ ਦਿੱਤੀਆਂ ਗਈਆਂ ਵਧਾਈਆਂ
ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ, ਕਰਨ ਯਾਦਵ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਨਯੋਗ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਅੱਜ ਪੰਜਾਬ ਸਰਕਾਰ ਵੱਲੋਂ ਕੀਤੇ ਕਾਰਜਕਾਲ ਵਿਚ ਵਾਧੇ ਮੌਕੇ ਤੇ ਯੂਨੀਵਰਸਿਟੀ ਅਫ਼ਸਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਉਨ੍ਹਾਂ ਨੂੰ ਨਿਜੀ ਤੌਰ ਤੇ ਵਧਾਈ ਦਿੱਤੀ। ਇਸ ਮੌਕੇ ਤੇ ਪੈ੍ਰਸ ਨੂੰ ਸੰਬੋਧਨ ਕਰਦਿਆਂ ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਮਿਆਦ ਵਿਚ ਕੀਤਾ ਗਿਆ ਵਾਧਾ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਯੂਨੀਵਰਸਿਟੀ ਦੀ ਬੇਹਤਰੀ ਲਈ ਕੀਤੇ ਕਾਰਜਾਂ ਤੇ ਮੋਹਰ ਹੈ। ਜਦੋਂ ਤੋਂ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਨੇ ਵਾਈਸ ਚਾਂਸਲਰ ਦਾ ਅਹੁੱਦਾ ਸੰਭਾਲਿਆ ਹੈ ਉਦੋਂ ਤੋਂ ਯੂਨੀਵਰਸਿਟੀ ਨੇ ਦਿਨ ਦੁੱਗਣੀ ਅਤੇ ਰਾਤ ਚੋਗਣੀ ਤਰੱਕੀ ਕਰ ਰਹੀ ਹੈ। ਉਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਹੋਰਨਾਂ ਖੇਤਰਾਂ ਵਿਚ ਯੂਨੀਵਰਸਿਟੀ ਦਾ ਨਾਮ ਸਿਖਰਾਂ ਤੇ ਪਹੁੰਚਾਇਆ ਹੈ। ਸ੍ਰੀ ਰਜ਼ਨੀਸ਼ ਭਾਰਦਵਾਜ ਨੇ ਆਸ ਪ੍ਰਗਟਾਈ ਕੀ ਮਾਨਯੋਗ ਵਾਈਸ ਚਾਂਸਲਰ ਸਾਹਿਬ ਇਸ ਮਿਲੇ ਵਾਧੇ ਵਿਚ ਯੂਨੀਵਰਸਿਟੀ ਨੂੰ ਹੋਰ ਸ਼ਿਖਰਾਂ ਤੇ ਪਹੁੰਚਾਉਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀਮਤੀ ਹਰਵਿੰਦਰ ਕੌਰ ਸਾਬਕਾ ਪ੍ਰਧਾਨ, ਸ੍ਰ. ਕੁਲਜਿੰਦਰ ਸਿੰਘ ਬੱਲ, ਸ੍ਰੀ ਜਗੀਰ ਸਿੰਘ ਸਾਬਕਾ ਪ੍ਰਧਾਨ, ਸ੍ਰੀ. ਅਮਨ ਕੁਮਾਰ, ਸ੍ਰ. ਮਨਵਿੰਦਰ ਸਿੰਘ ਜੋਇੰਟ ਸਕੱਤਰ, ਸ੍ਰੀ. ਸ਼ਤੀਸ਼ ਕੁਮਾਰ, ਸ੍ਰੀ. ਵਿਪਨ ਕੁਮਾਰ, ਸ੍ਰੀ. ਗੁਰਮੀਤ ਥਾਪਾ, ਸ੍ਰ. ਅਵਤਾਰ ਸਿੰਘ, ਸ੍ਰੀ ਨਰੇਸ਼ ਕੁਮਾਰ, ਸ੍ਰੀਮਤੀ ਰਚਨਾ ਵਿਆਸ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀ. ਭੁਪਿੰਦਰ ਸਿੰਘ ਠਾਕੁਰ, ਸ੍ਰੀਮਤੀ ਸਰਬਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਅਫ਼ਸਰ ਅਤੇ ਕਰਮਚਾਰੀ ਹਾਜ਼ਰ ਸਨ।
ਫੋਟੋ ਕੈਪਸ਼ਨ : ਮਾਨਯੋਗ ਵਾਈਸ ਚਾਂਸਲਰ ਸਾਹਿਬ ਨੂੰ ਵਧਾਈ ਦੇਣ ਮੌਕੇ ਸ੍ਰੀ ਰਜ਼ਨੀਸ਼ ਭਾਰਦਵਾਜ, ਸਾਬਕਾ ਅਫਸਰ ਐਸੋਸੀਏਸ਼ਨ ਪ੍ਰਧਾਨ।

Ads on article

Advertise in articles 1

advertising articles 2

Advertise