-->
ਤਰਨਜੀਤ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਹਾਸਕ ਗੁਰਦਵਾਰਾ ਸ਼੍ਰੀ ਨਾਨਕਸਰ ਵੇਰਕਾ ਵਿੱਖੇ ਮੱਥਾ ਟੇਕਿਆ।

ਤਰਨਜੀਤ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਹਾਸਕ ਗੁਰਦਵਾਰਾ ਸ਼੍ਰੀ ਨਾਨਕਸਰ ਵੇਰਕਾ ਵਿੱਖੇ ਮੱਥਾ ਟੇਕਿਆ।

ਤਰਨਜੀਤ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ
ਇਤਹਾਸਕ ਗੁਰਦਵਾਰਾ ਸ਼੍ਰੀ ਨਾਨਕਸਰ ਵੇਰਕਾ ਵਿੱਖੇ ਮੱਥਾ ਟੇਕਿਆ।
ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੰਕਲਪ ਲੈਣਾ ਚਾਹੀਦਾ : ਤਰਨਜੀਤ ਸਿੰਘ ਸੰਧੂ
ਅੰਮ੍ਰਿਤਸਰ 27 ਮਾਰਚ (ਸੁਖਬੀਰ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਹਾਸਕ ਗੁਰਦਵਾਰਾ ਸ਼੍ਰੀ ਨਾਨਕਸਰ ਵੇਰਕਾ ਵਿੱਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦਵਾਰਾ ਸਾਹਿਬ ਦੇ ਮੈਨੇਜਰ ਸਰਦਾਰ ਗੁਰਪਾਲ ਸਿੰਘ ਅਤੇ ਗੁਰਦਵਾਰਾ ਸਾਹਿਬ ਕਮੇਟੀ ਦੇ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਨੇ ਸਿਰੋਪਾਓ ਨਾਲ ਸਮਾਨਿਤ ਕੀਤਾ। ਓਹਨਾਂ ਕਿਹਾ ਕਿ ਗੁਰੂ ਦੇ ਦਰ 'ਤੇ ਨਤਮਸਤਕ ਹੋ ਕੇ ਓਹਨਾਂ ਦੀ ਰੂਹ ਨੂੰ ਬਹੁਤ ਸਕੂਨ ਮਿਲਿਆ ਹੈ। ਓਹਨਾਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਦੱਸੇ ਮਾਰਗ ਤੇ ਚੱਲ ਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕੇ ਅੰਮ੍ਰਿਤਸਰ ਸਿਫ਼ਤੀਂ ਦਾ ਘਰ ਹੈ। ਇਸ ਨੂੰ ਅਤੇ ਇਸਦੇ ਆਲੇ ਦੁਆਲੇ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਲਈ ਉਚੇਚੇ ਯਤਨਾਂ ਦੀ ਜਰੂਰਤ ਹੈ। ਜੇਕਰ ਇੰਦੌਰ ਵਰਗਾ ਸ਼ਹਿਰ ਪਿੱਛਲੇ 6 ਸਾਲਾਂ ਵਿਚ ਹਿੰਦੁਸਤਾਨ ਦਾ ਸਭ ਤੋਂ ਸਾਫ ਅਤੇ ਸੁੰਦਰ ਸ਼ਹਿਰ ਬਣ ਸਕਦਾ ਹੈ ਤਾਂ ਸਾਨੂੰ ਅੰਮ੍ਰਿਤਸਰ ਗੁਰੂ ਕੀ ਨਗਰੀ ਨੂੰ ਸੁੰਦਰ ਬਣਾਉਣ ਬਾਰੇ ਗੰਭੀਰਤਾ ਨਾਲ ਲੈਣਾ ਹੋਵੇਗਾ। ਓਹਨਾਂ ਕਿਹਾ ਕਿ ਵਿਕਾਸ ਯੋਜਨਾਵਾਂ ਲਈ ਕੇਂਦਰ ਤੋਂ ਸਪੈਸ਼ਲ ਪੈਕੇਜ ਲਿਆਵਾਂਗੇ।
ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਮੈਂ ਮਾਣ ਮਹਿਸੂਸ ਕਰਦਾ ਹਾਂ ਕਿ ਮੈਨੂੰ ਭਾਰਤ ਦੀ ਸੇਵਾ ਅਤੇ ਸਿੱਖੀ ਦੀ ਦਸਤਾਰ ਨੂੰ ਦੇਸ਼ ਵਿਦੇਸ਼ ਵਿਚ ਸਨਮਾਨ ਦਿਵਾਉਣ ਦਾ ਮੌਕਾ ਮਿਲਿਆ। 
ਸਰਦਾਰ ਤਰਨਜੀਤ ਸਿੰਘ ਸੰਧੂ ਦਾ ਵੇਰਕਾ ਵਿਖੇ ਪਹੁੰਚਣ 'ਤੇ ਨਗਰ ਨਿਵਾਸੀਆਂ ਅਤੇ ਭਾਜਪਾ ਵਰਕਰਾਂ ਨੇ ਫੁੱਲਾਂ ਦੇ ਹਾਰ ਪਹਿਨਾਉਂਦਿਆਂ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਸਿਮਰਨ ਵੇਰਕਾ ਓਬੀਸੀ ਸੱਕਤਰ ਪੰਜਾਬ, ਕਵਲਜੀਤ ਸਿੰਘ ਸੰਨੀ, ਵਰਿੰਦਰ ਸਿੰਘ ਸਵੀਟੀ, ਬੌਬੀ ਵੇਰਕਾ, ਰਣਜੀਤ ਸਿੰਘ ਗੋਲਡੀ, ਗੁਰਕੰਵਲ ਮਾਨ, ਹਰਵਿੰਦਰ ਸਿੰਘ ਰਾਜੂ, ਸੁਖਦੇਵ ਸਿੰਘ ਮੂਧਲ, ਮੰਗਲ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ ਤੇ ਕੁਲਵੰਤ ਸਿੰਘ ਵੇਰਕਾ ਵੀ ਮੌਜੂਦ ਸਨ।

Ads on article

Advertise in articles 1

advertising articles 2

Advertise