-->
ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਦਾ ਕੀਤਾ ਧੰਨਵਾਦ

ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਦਾ ਕੀਤਾ ਧੰਨਵਾਦ

ਪੰਜਾਬ ਪ੍ਰਧਾਨ ਸ੍ਰੀ ਸੁਨੀਲ ਜਾਖੜ ਜੀ ਦਾ ਕੀਤਾ
ਧੰਨਵਾਦ
ਅੰਮ੍ਰਿਤਸਰ, 6 ਮਾਰਚ (ਸੁਖਬੀਰ ਸਿੰਘ) - ਦੇਸ਼ ਵਿੱਚ ਇਸ ਸਮੇਂ ਆਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਪਾਰਟੀ ਵੱਲੋਂ ਆਪਣੀਆਂ ਗਤੀਵਿਧੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਸਾਰੇ ਹੀ ਸੂਝਵਾਨ ਆਗੂਆਂ ਅਤੇ ਪਾਰਟੀ ਲੀਡਰਾਂ ਨੂੰ ਭਾਜਪਾ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਇਸਦੇ ਨਾਲ ਹੀ ਪਿਛਲੇ ਸਮੇਂ ਤੋਂ ਭਾਜਪਾ ਪਾਰਟੀ ਦੇ ਹੱਕ ਵਿੱਚ ਲਗਾਤਾਰ ਪ੍ਰਚਾਰ ਅਤੇ ਕੰਮ ਕਰਨ ਵਾਲੇ ਮਿਹਨਤੀ ਅਤੇ ਜੁਝਾਰੂ ਵਰਕਰਾਂ ਨੂੰ ਪਾਰਟੀ ਵੱਲੋਂ ਬਣਦਾ ਮਾਣ ਸਤਿਕਾਰ ਦੇ ਕੇ ਨਿਵਾਜਿਆ ਜਾ ਰਿਹਾ ਹੈ ਤਾਂ ਕਿ ਓਹਨਾਂ ਆਗੂਆ ਵੱਲ ਵੇਖ ਕੇ ਬਾਕੀ ਸਾਰੇ ਅਹੁਦੇਦਾਰ ਵੀ ਆਪਣਾ ਕੰਮ ਹੋਰ ਤੇਜ਼ੀ ਨਾਲ ਕਰਨ ਏਸੇ ਲੜੀ ਵਿੱਚ ਓ ਬੀ ਸੀ ਮੋਰਚਾ ਅੰਮ੍ਰਿਤਸਰ ਭਾਜਪਾ ਦੇ ਤੇਜ਼ ਤਰਾਰ ਅਤੇ ਜੁਝਾਰੂ ਆਗੂ ਹਰਜਿੰਦਰ ਸਿੰਘ ਰਾਜਾ ਨੂੰ ਓਹਨਾਂ ਦੇ ਭਾਜਪਾ ਪਾਰਟੀ ਦੀ ਮਜ਼ਬੂਤੀ ਅਤੇ ਚੜਦੀ ਕਲਾ ਲਈ ਕੀਤੇ ਹੋਏ ਕੰਮਾਂ ਨੂੰ ਦੇਖਦੇ ਹੋਏ ਭਾਜਪਾ ਹਾਈ ਕਮਾਂਡ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਸੀ ਆਪਣੀ ਇਸ ਨਿਯੁਕਤੀ ਸਬੰਧੀ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਪ੍ਰਭਾਰੀ ਹਰਜਿੰਦਰ ਸਿੰਘ ਰਾਜਾ ਨੇ ਭਾਜਪਾ ਪਾਰਟੀ ਦੇ ਪੰਜਾਬ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਜੀ ਨਾਲ ਮੁਲਾਕਾਤ ਕਰਕੇ ਓਹਨਾ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਵਲੋਂ ਮੈਨੂੰ ਇਕ ਨਿਮਾਣੇ ਜਿਹੇ ਵਰਕਰ ਨੂੰ ਤੁਸੀ ਜੋਂ ਇਹ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਹੈ ਮੈ ਇਸ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਸਰਅੰਜਾਮ ਦੇਵਾਂਗਾ ਅਤੇ ਪਾਰਟੀ ਦੀ ਮਜ਼ਬੂਤੀ ਅਤੇ ਚੜਦੀ ਕਲਾ ਲਈ ਹੋਰ ਵੀ ਤਗੜੇ ਹੋ ਕੇ ਕੰਮ ਕਰਾਂਗਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਲਤਾਨਵਿੰਡ ਮੰਡਲ ਦੇ ਪ੍ਰਧਾਨ ਲਖਬੀਰ ਸਿੰਘ, ਕੋਟ ਮਿਤ ਸਿੰਘ ਮੰਡਲ ਦੇ ਪ੍ਰਧਾਨ ਰਾਜ ਕੁਮਾਰ ਅਤੇ ਮੰਡਲ ਦੇ ਮਹਾਂਮੰਤਰੀ ਅਮਨਦੀਪ ਸਿੰਘ ਵੀ ਹਾਜ਼ਰ ਸਨ।

Ads on article

Advertise in articles 1

advertising articles 2

Advertise