-->
ਸੀਨੀਅਰ ਅਕਾਲੀ ਆਗੂ ਬੀਬੀ ਸ਼ੇਰਾ ਅਕਾਲੀ ਦਲ ਪੀ.ਏ.ਸੀ ਕਮੇਟੀ ਦੀ ਮੈਂਬਰ ਨਿਯੁੱਕਤ

ਸੀਨੀਅਰ ਅਕਾਲੀ ਆਗੂ ਬੀਬੀ ਸ਼ੇਰਾ ਅਕਾਲੀ ਦਲ ਪੀ.ਏ.ਸੀ ਕਮੇਟੀ ਦੀ ਮੈਂਬਰ ਨਿਯੁੱਕਤ

ਸੀਨੀਅਰ ਅਕਾਲੀ ਆਗੂ ਬੀਬੀ ਸ਼ੇਰਾ ਅਕਾਲੀ ਦਲ ਪੀ.ਏ.ਸੀ ਕਮੇਟੀ ਦੀ
ਮੈਂਬਰ ਨਿਯੁੱਕਤ
ਅੰਮ੍ਰਿਤਸਰ, 29 ਅਪ੍ਰੈਲ (ਮਨਪ੍ਰੀਤ ਸਿੰਘ) - ਇਸਤਰੀ ਅਕਾਲੀ ਦਲ ਬਾਦਲ ਦੀ ਸਾਬਕਾ ਜ਼ਿਲ੍ਹਾਂ ਪ੍ਰਧਾਨ ਬੀਬੀ ਰਣਜੀਤ ਕੌਰ ਸ਼ੇਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਕੰਮਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਹਾਈਕਮਾਂਡ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ ਕਮੇਟੀ ਦਾ ਮੈਂਬਰ ਨਿਯੁੱਕਤ ਕੀਤਾ ਹੈ।ਬੀਬੀ ਸ਼ੇਰਾ ਦੀ ਨਿਯੁੱਕਤੀ ‘ਤੇ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅੱਜ ਇਸਤਰੀ ਅਕਾਲੀ ਦਲ ਦੀਆਂ ਸੀਨੀਅਰ ਆਗੂਆਂ ਬੀਬੀ ਗੁਰਜੀਤ ਕੌਰ, ਜਸਬੀਰ ਕੌਰ, ਗੁਰਮੀਤ ਕੌਰ, ਬਬਲੀ ਕੌਰ, ਕੁਲਜੀਤ ਕੌਰ, ਨਰਿੰਦਰ ਕੌਰ ਆਦਿ ਨੇ ਬੀਬੀ ਰਣਜੀਤ ਕੌਰ ਸ਼ੇਰਾ ਨੂੰ ਵਧਾਈ ਦਿੱਤੀ ਅਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਇਸ ਮੌਕੇ ਬੀਬੀ ਸ਼ੇਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਹੜੀ ਸੇਵਾ ਉਨ੍ਹਾਂ ਨੂੰ ਸੌਪੀ ਗਈ ਹੈ ਉਹ ਉਸਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਰਾਤ ਦਿਨ ਇਕ ਕਰ ਦੇਣਗੇ।ਉਨ੍ਹਾਂ ਕਿਹਾ ਕਿ ਉਨ੍ਹਾ ਦਾ ਮੁੱਖ ਟੀਚਾ ਅਕਾਲੀ ਦਲ ਨੂੰ ਲੋਕ ਸਭਾ ਚੋਣਾਂ ਵਿੱਚ ਜਿੱਤ ਦਿਵਾਉਣਾ ਹੈ।ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਮਸ਼ੇਰ ਸਿੰਘ ਸ਼ੇਰਾ, ਲਖਵਿੰਦਰ ਸਿੰਘ, ਹਰਭਜਨ ਸਿੰਘ, ਗੁਰਦੇਵ ਸਿੰਘ, ਮੰਨਾ ਸਿੰਘ, ਕਰਨੈਲ ਸਿੰਘ, ਨਰਿੰਦਰ ਸਿੰਘ, ਦਵਿੰਦਰ ਸਿੰਘ, ਬੂਟਾ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ, ਬਲਬੀਰ ਸਿੰਘ ਆਦਿ ਹਾਜ਼ਰ ਸਨ।

Ads on article

Advertise in articles 1

advertising articles 2

Advertise