-->
ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ

ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜਯੰਤੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ

ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ 'ਡਾ. ਭੀਮ ਰਾਓ ਅੰਬੇਡਕਰ
ਜਯੰਤੀ' ਮੌਕੇ ਕੱਢੀ ਗਈ ਸ਼ੋਭਾ ਯਾਤਰਾ
 
ਅੰਮ੍ਰਿਤਸਰ,14 ਅਪ੍ਰੈਲ 2024 (ਸੁਖਬੀਰ ਸਿੰਘ, ਕਰਨ ਯਾਦਵ) - ਅੱਜ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ ਇਸ ਸੰਬੰਧ ਵਿੱਚ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਵੱਲੋਂ ਇੱਕ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਦੇ ਪ੍ਰਧਾਨ ਰਿੰਕੂ ਜੀ.ਐਮ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਣ 'ਚ ਬਾਬਾ ਸਾਹਿਬ ਦਾ ਬੇਮਿਸਾਲ ਯੋਗਦਾਨ ਸੀ। ਸਾਲ 1947 ਵਿੱਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਬੀ.ਆਰ. ਅੰਬੇਡਕਰ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਣੇ ਸਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸਮਾਜਿਕ ਤੇ ਆਰਥਿਕ ਮੁੱਦਿਆਂ ਨੂੰ ਹੱਲ ਕਰਨ ਲਈ ਵੱਖ-ਵੱਖ ਕਾਨੂੰਨਾਂ ਅਤੇ ਸੁਧਾਰਾਂ ਦਾ ਖਰੜਾ ਤਿਆਰ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਸੀ।ਬਾਬਾ ਸਾਹਿਬ ਨੂੰ 1992 ਵਿਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਜੋ ਕਿ ਭਾਰਤ ਦਾ ਸਰਵਉਚ ਨਾਗਰਿਕ ਪੁਰਸਕਾਰ ਹੈ।
             ਭਾਰਤ ਸਰਕਾਰ ਨੇ 1991 ਦਾ ਸਾਲ ਅੰਬੇਡਕਰ ਸ਼ਤਾਬਦੀ ਵਜੋਂ ਐਲਾਨਿਆ ਸੀ। ਸਾਲ 2016 ਵੀ ਭਾਰਤ ਸਰਕਾਰ ਵਲੋਂ ਬਾਬਾ ਸਾਹਿਬ ਦੇ 125ਵੇਂ ਜਨਮ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਅੱਜ ਸਿਰਫ ਭਾਰਤ ਹੀ ਨਹੀਂ ਸਗੋਂ ਦੁਨੀਆਂ ਦੇ ਵੱਖ ਵੱਖ ਦੇਸ਼ਾਂ ਵਿਚ ਬਾਬਾ ਸਾਹਿਬ ਦੇ ਪ੍ਰੀਨਿਰਵਾਣ ਦਿਵਸ ਸਬੰਧੀ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਬਾਬਾ ਸਾਹਿਬ ਨੂੰ ਸ਼ਰਧਾਂਜ਼ਲੀ ਦਿੱਤੀ ਜਾ ਰਹੀ ਹੈ। ਸਾਨੂੰ ਸਭ ਨੂੰ ਮਿਲਕੇ ਦੇਸ਼ ਅਤੇ ਸਮਾਜ ਦੇ ਇਨ੍ਹਾਂ ਲੋਕਾਂ ਦੇ ਵਿਕਾਸ ਲਈ ਬਣੀਆਂ ਯੋਜਨਾਵਾਂ ਤੇ ਅਧਿਕਾਰਾਂ ਨੂੰ ਪੂਰੀ ਤਰਾਂ ਲਾਗੂ ਕਰਨਾ ਚਾਹੀਦਾ ਹੈ ਇਹੋ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।  
 ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਭੀਮ ਰਾਓ ਅੰਬੇਡਕਰ ਭਲਾਈ ਮੰਚ ਦੇ ਪ੍ਰਧਾਨ ਰਿੰਕੂ ਜੀ.ਐਮ, ਡਾ. ਰਾਜ ਕੁਮਾਰ ਵੇਰਕਾ, ਬੱਬੀ ਪਹਿਲਵਾਨ, ਪਵਨ ਦ੍ਰਾਵਿੜ, ਰਮਨ ਬਖਸ਼ੀ, ਰਵਿੰਦਰ ਕੁਮਾਰ ਸੰਨੀ, ਕਰਨ ਆਦਿ ਮੌਜੂਦ ਸਨ।

Ads on article

Advertise in articles 1

advertising articles 2

Advertise