-->
ਵੋਟ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ

ਵੋਟ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ

ਵੋਟ ਹਰ ਨਾਗਰਿਕ ਦਾ
ਸੰਵਿਧਾਨਿਕ ਹੱਕ
ਅਮ੍ਰਿਤਸਰ 22 ਅਪ੍ਰੈਲ 2024 (ਸੁਖਬੀਰ ਸਿੰਘ) - ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਇੱਕ ਵੋਟਰ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਬੈਡਮਿੰਟਨ ਕੋਰਟ, ਰਾਮ ਤਲਾਈ ਚੌਂਕ ਵਿਖੇ ਕਰਵਾਈਆ ਗਿਆ।ਇਸ ਮੌਕੇ ਜਿਲ੍ਹਾ ਸਵੀਪ ਟੀਮ ਮੈਂਬਰਾਂ ਬਾਰੇ ਲੋਕਾਂ ਨੂੰ ਦੱਸਿਆ ਗਿਆ ਕਿ ਭਾਰਤੀ ਸੰਵਿਧਾਨ ਪੂਰੀ ਦੁਨੀਆ ਲਈ ਚਾਨਣ ਮੁਨਾਰਾ ਹੈ ਅਤੇ ਸਫ਼ਲ ਲੋਕਤੰਤਰ ਇਸਦੀ ਸੱਭ ਤੋਂ ਵੱਡੀ ਉਦਾਹਰਨ ਹੈ।ਲੋਕਤਾਂਤਰਿਕ ਪ੍ਰਕਿਿਰਆ ਵਿੱਚ ਵੋਟ ਹਰ ਨਾਗਰਿਕ ਦਾ ਸੰਵਿਧਾਨਿਕ ਹੱਕ ਹੈ ਅਤੇ ਸਮੇਂ ਆਉਣ ਤੇ ਹਰ ਦੇਸ਼ਵਾਸੀ ਨੂੰ ਇਸਦੀ ਵਰਤੋਂ ਕਰਨੀ ਚਾਹੀਦੀ ਹੈ।ਵੋਟਰਾਂ ਦੀ ਸਹੂਲਤ ਲਈ ਸੂਚਨਾ ਤਕਨੀਕ ਦੇ ਇਸ ਯੁਗ ਵਿੱਚ ਭਾਰਤ ਚੋਣ ਕਮਿਸ਼ਨ ਵਲੋਂ ਬਹੁਤ ਹੀ ਲਾਹੇਵੰਦ ਨੈਸ਼ਨਲ ਵੋਟਰ ਸਰਵਿਸ ਪੋਰਟਲ ਅਤੇ ਵੋਟਰ ਹੈਲਪਲਾਈਨ ਐਪ ਬਣਾਈ ਗਈ ਹੈ।ਜਿਸ ਦੀ ਵਰਤੋਂ ਕਰਕੇ ਘਰ ਬੈਠੇ ਹੀ ਵੋਟ ਬਣਵਾਈ ਅਤੇ ਕਟਵਾਈ ਜਾ ਸਕਦੀ ਹੈ,ਨਾਲ ਹੀ ਵੋਟਰ ਕਾਰਡ ਵੀ ਡਾਉਨਲੋਡ ਕੀਤਾ ਜਾ ਸਕਦਾ ਹੈ।ਜਿਲ੍ਹਾ ਸਵੀਪ ਟੀਮ ਮੈਂਬਰਾਂ ਨੇ ਦੱਸਿਆ ਕਿ ਵੋਟਰ ਜਾਗਰੂਕਤਾ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਗਤੀਵਿਧੀਆਂ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ।ਇਸ ਮੌਕੇ ਮੌਜੂਦ ਖਿਡਾਰਿਆਂ ਅਤੇ ਉਹਨਾਂ ਦੇ ਮਾਪਿਆਂ ਨੇ ਅਗਾਮੀ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਤਦਾਨ ਕਰਨ ਦੀ ਸ਼ਪਥ ਵੀ ਲਈ।ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਵਿੱਚ 100 ਤੋਂ ਵੱਧ ਖਿਡਾਰਿਆਂ ਨੇ ਹਿੱਸਾ ਲਿਆ।ਇਸ ਮੌਕੇ ਜਿਲ੍ਹਾ ਸੋਸ਼ਲ ਮੀਡੀਆ ਟੀਮ ਇੰਚਾਰਜ ਸੰਦੀਪ ਕੁਮਾਰ ਸ਼ਰਮਾ, ਚੈਤਨਿਆ ਸਹਿਗਲ, ਸਾਜਨ ਕੁਮਾਰ,ਪੰਕਜ ਕੁਮਾਰ,ਆਸ਼ੂ ਧਵਨ,ਮੁਨੀਸ਼ ਕੁਮਾਰ,ਸੰਜੀਵ ਕੁਮਾਰ ਹਾਜ਼ਰ ਸਨ।

Ads on article

Advertise in articles 1

advertising articles 2

Advertise