ਥਾਣਾ ਸਿਵਲ ਲਾਈਨ ਵੱਲੋਂ ਨਜ਼ਾਇਜ਼ ਪਿਸਟਲ ਸਮੇਤ 01 ਕਾਬੂ।
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) - ਮਾਣਯੋਗ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਜੀ ਦੀਆਂ ਹਦਾਇਤਾਂ ਤੇ ਸ਼੍ਰੀ ਪ੍ਰਭਜੋਤ ਸਿੰਘ ਵਿਰਕ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਤੇ ਸ਼੍ਰੀ ਵਰਿੰਦਰ ਸਿੰਘ ਖੋਸਾ, ਏ.ਸੀ.ਪੀ ਨੋਰਥ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨਜ, ਅੰਮ੍ਰਿਤਸਰ ਦੀ ਪੁਲਿਸ ਟੀਮ ਵੱਲੋਂ ਇੱਕ ਨਜ਼ਾਇਜ਼ ਪਿਸਟਲ ਸਮੇਤ 01 ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ।
ਏ.ਐਸ.ਆਈ ਜਤਿੰਦਰ ਸਿੰਘ ਸਮੇਤ ਸਾਥੀ ਕਰਮਚਾਰੀ ਗਸ਼ਤ ਦੌਰਾਨ ਨਾਲਵਟੀ ਚੋਕ ਮੌਜੂਦ ਸੀ ਤਾਂ ਪੁਖਤਾ ਸੂਚਨਾਂ ਦੇ ਅਧਾਰ ਤੇ ਯੋਜ਼ਨਾਬੰਧ ਤਰੀਕੇ ਨਾਲ ਰਣਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਸੰਘਵਾਲ, ਥਾਣਾ ਕਰਤਾਰਪੁਰ, ਜਿਲਾ ਜਲੰਧਰ ਦਿਹਾਤੀ ਨੂੰ ਕੋਰਟ ਰੋਡ ਦੇ ਖੇਤਰ ਤੋਂ ਕਾਬੂ ਕਰਕੇ ਇਸ ਪਾਸੋਂ ਇੱਕ ਨਜ਼ਾਇਜ਼ ਪਿਸਟਲ .32 ਬੋਰ ਸਮੇਤ ਰੋਂਦ ਬ੍ਰਾਮਦ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਰਣਜੀਤ ਸਿੰਘ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜੋ ਇਸ ਪਾਸੋਂ ਬਰੀਕੀ ਨਾਲ ਪੁੱਛਗਿੱਛ ਜਾਰੀ ਹੈ।