ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ, ਮਹਿਤਾ ਚੌਂਕ ਦਾ ਦਸਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ।
ਅੰਮ੍ਰਿਤਸਰ, 8 ਮਈ (ਮਨਪ੍ਰੀਤ ਸਿੰਘ ਮੱਲ੍ਹੀ) - ਇਲਾਕੇ ਦੀ ਮੰਨੀ ਪ੍ਰਮੰਨੀ ਮਾਨਤਾ ਪ੍ਰਾਪਤ ICSE ਬੋਰਡ ਸੰਸਥਾ ਦਸ਼ਮੇਸ਼ ਹੈਰੀਟੇਜ ਪਬਲਿਕ ਸਕੂਲ, ਮਹਿਤਾ ਚੌਂਕ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਕੁੱਲ 32 ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ। ਜਿਸ ਵਿੱਚੋਂ ਅਮੀਤੋਜ ਸਿੰਘ ਨੇ 93.8% ਅੰਕ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਗੁਰਲੀਨ ਕੌਰ ਨੇ 90.4% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਅਨਮੋਲਪ੍ਰੀਤ ਸਿੰਘ 86.2% ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਿਹਾ । ਸਕੂਲ ਦੇ ਚੇਅਰਮੈਨ ਪ੍ਰਿੰਸੀਪਲ ਸ. ਗੁਰਦੀਪ ਸਿੰਘ ਰੰਧਾਵਾ ਨੇ ਇਸ ਮੌਕੇ ਬੱਚਿਆਂ ਦਾ ਮੂੰਹ ਮਿੱਠਾ ਕਰਾ ਕੇ ਆਸ਼ੀਰਵਾਦ ਦਿੱਤਾ । ਸੰਸਥਾ ਦੇ ਡਾਇਰੈਕਟਰ ਸ. ਮਨਪ੍ਰੀਤ ਸਿੰਘ ਟੱਕਰ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ 100% ਰਿਹਾ ਅਤੇ ਇਸ ਸ਼ਾਨਦਾਰ ਉਪਲਬਧੀ ਲਈ ਉਹਨਾਂ ਨੇ ਬੱਚਿਆਂ , ਉਹਨਾਂ ਦੇ ਮਾਪਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ। ਉਹਨਾਂ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਵਿੱਚ ਖੂਬ ਮਿਹਨਤ ਕਰਵਾਈ ਜਾ ਰਹੀ ਹੈ ਅਤੇ ਨਾਲ- ਨਾਲ ਖੇਡ ਮੁਕਾਬਲਿਆਂ ਵਿੱਚ ਵੀ ਟੋਪ ਪੁਜੀਸ਼ਨਾਂ ਹਾਸਿਲ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਮਿਹਨਤ ਅਤੇ ਸਬਰ ਦੇ ਸਦਕਾ ਮਨੁੱਖ ਉੱਚੀਆਂ ਮੰਜ਼ਿਲਾਂ ਪ੍ਰਾਪਤ ਕਰਦਾ ਹੈ। ਬੱਚਿਆਂ ਦੇ ਨਾਲ ਗੱਲਬਾਤ ਕਰਦਿਆਂ ਟੋਪ ਪੋਜੀਸ਼ਨ ਤੇ ਆਏ ਅਮੀਤੋਜ ਸਿੰਘ ਨੇ ਦੱਸਿਆ ਕਿ ਉਸ ਦਾ ਸੁਪਨਾ ਡਾਕਟਰ ਬਣਨ ਦਾ ਹੈ ਅਤੇ ਉਹ ਪੂਰੀ ਮਿਹਨਤ ਕਰ ਰਿਹਾ ਹੈ। ਸ. ਮਨਪ੍ਰੀਤ ਸਿੰਘ ਟੱਕਰ ਨੇ ਦੱਸਿਆ ਕਿ ਪੇਂਡੂ ਖੇਤਰ ਵਿੱਚ ਹੁੰਦਿਆਂ ਹੋਇਆ ਇਹ ਸਕੂਲ ਸ਼ਹਿਰੀ ਸਕੂਲਾਂ ਵਾਂਗ ਬੱਚਿਆਂ ਦਾ ਸਰਬਪੱਖੀ ਵਿਕਾਸ ਕਰ ਰਿਹਾ ਹੈ। ਅੰਤ ਵਿੱਚ ਸਰ ਟੱਕਰ ਨੇ ਦੱਸਿਆ ਕਿ ਜਿਹੜਾ ਵਿਦਿਆਰਥੀ ਲਗਨ ਦੇ ਨਾਲ ਸਾਰਾ ਸਾਲ ਮਿਹਨਤ ਕਰਦਾ ਹੈ, ਉਸ ਦਾ ਨਤੀਜਾ ਵੀ ਸ਼ਾਨਦਾਰ ਹੀ ਆਉਂਦਾ ਹੈ । ਪ੍ਰਿੰਸੀਪਲ ਮੈਡਮ ਸੰਦੀਪ ਕੌਰ ਨੇ ਬੱਚਿਆਂ ਨੂੰ ਭਵਿੱਖ ਵਿੱਚ ਵਧੇਰੇ ਮਿਹਨਤ ਕਰਕੇ ਆਪਣੇ ਮਾਪਿਆਂ ਦਾ ਨਾਮ ਇਸੇ ਤਰ੍ਹਾਂ ਰੋਸ਼ਨ ਕਰਨ ਲਈ ਪ੍ਰੇਰਿਆ ਅਤੇ ਇਹ ਵਿਸ਼ਵਾਸ ਦਿਵਾਇਆ ਕਿ ਇਹ ਸੰਸਥਾ ਭਵਿੱਖ ਵਿੱਚ ਵੀ ਮਾਪਿਆਂ ਦੀਆਂ ਉਮੀਦਾਂ ਤੇ ਖਰਾ ਉਤਰੇਗੀ।