-->
ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ : ਸਿਵਲ ਸਰਜਨ ਡਾ ਸੰਜੀਵ ਕੋਹਲੀ

ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ : ਸਿਵਲ ਸਰਜਨ ਡਾ ਸੰਜੀਵ ਕੋਹਲੀ

ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ : ਸਿਵਲ
ਸਰਜਨ ਡਾ ਸੰਜੀਵ ਕੋਹਲੀ
ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ) - ਅੱਤ ਦੀ ਗਰਮੀ ੳਤੇ ਲੂ ਤੋਂ ਬਚਣ ਲਈ ਸਿਹਤ ਸੰਭਾਲ ਜਰੂਰੀ ਹੈ ਇਹ ਸ਼ਬਦ ਸਿਵਲ ਸਰਜਨ ਤਰਨਤਾਰਨ ਡਾ ਸੰਜੀਵ ਕੋਹਲੀ ਨੇ ਵੱਧ ਰਹੀ ਗਰਮੀ ਦੇ ਸੰਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਕਹੇ। ਉਨ੍ਹਾਂ ਦੱਸਿਆ ਕਿ ਗਰਮੀ ਦੀ ਤੇਜ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ। ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਖਾਸ ਕਰਕੇ ਬਜੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ। ਅਜਿਹੇ ਹਾਲਾਤਾਂ ਵਿਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ। ਉਹਨਾਂ ਲੋਕਾਂ ਨੂ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨੀਂਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਇਸ ਮੌਕੇ ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਜਿਲਾ੍ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ, ਡਾ ਸੁਖਜਿੰਦਰ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

Ads on article

Advertise in articles 1

advertising articles 2

Advertise