-->
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ : ਦਵਿੰਦਰ ਸਿੰਘ ਮਰਦਾਨਾ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ : ਦਵਿੰਦਰ ਸਿੰਘ ਮਰਦਾਨਾ

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਵਸ
ਸ਼ਰਧਾ ਪੂਰਵਕ ਮਨਾਇਆ ਗਿਆ : ਦਵਿੰਦਰ ਸਿੰਘ ਮਰਦਾਨਾ
ਅੰਮ੍ਰਿਤਸਰ 26 ਜੂਨ (ਸੁਖਬੀਰ ਸਿੰਘ) - ਸਾਂਝਾ ਪੰਜਾਬ ਸਾਂਝੇ ਲੋਕ ਐਜੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ,ਸ੍ਰੀ ਅੰਮ੍ਰਿਤਸਰ ਸਾਹਿਬ, ਖਾਲਸਾ ਗਤਕਾ ਅਖਾੜਾ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਦਵਿੰਦਰ ਸਿੰਘ ਮਰਦਾਨਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ਸਹਿਯੋਗ ਸਦਕਾ ਪੰਚਮ ਪਾਤਸ਼ਾਹ ਜੀ ਦੀ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਤਾਂ ਨੇ ਬੜੇ ਉਤਸ਼ਾਹ ਨਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਗਰਮੀ ਦਾ ਪ੍ਰਕੋਪ ਹਰ ਸਾਲ ਬਹੁਤ ਵੱਧ ਰਿਹਾ ਹੈ। ਸਾਨੂੰ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜ਼ੋ ਵੱਧਦੀ ਗਰਮੀ ਤੋਂ ਰਾਹਤ ਮਿਲਦੀ ਰਹੇ। ਉਨ੍ਹਾਂ ਨੇ ਸਮੂਹ ਸਹਿਯੋਗੀ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਵੈਰ ਸਿੰਘ ਲਾਡੀ , ਲਖਵਿੰਦਰ ਸਿੰਘ, ਹਰਜੀਤ ਸਿੰਘ ਪਹਿਲਵਾਨ, ਭੁਪਿੰਦਰ ਸਿੰਘ, ਗੁਰਭੇਜ ਸਿੰਘ, ਪ੍ਰਮਜੀਤ ਸਿੰਘ ਪੱਪੀ, ਦਵਿੰਦਰ ਸਿੰਘ ਗੁਰੂਵਾਲੀ, ਲਖਵਿੰਦਰ ਸਿੰਘ ਸੋਹੀ, ਕੁਲਦੀਪ ਸਿੰਘ ਨੀਟਾ, ਗਗਨਦੀਪ ਸਿੰਘ,ਨਵਜੋਤ ਸਿੰਘ, ਗਗਨਦੀਪ ਸਿੰਘ, ਪ੍ਰਮਜੀਤ ਸਿੰਘ ਪੰਨੂ, ਕਮਲਪ੍ਰੀਤ ਸਿੰਘ, ਹਰਜੀਤ ਸਿੰਘ, ਜੈਦੀਪ ਸਿੰਘ, ਸਤਨਾਮ ਸਿੰਘ, ਗੁਰਮੇਜ ਸਿੰਘ ਮੱਟੂ, ਸੁਖਦੇਵ ਸਿੰਘ, ਹਰਦੇਵ ਸਿੰਘ, ਸ਼ਰਨਜੀਤ ਸਿੰਘ, ਹਰਮਨਪ੍ਰੀਤ ਸਿੰਘ, ਰਮਨਜੀਤ ਸਿੰਘ ਬਿੱਲਾ, ਯੁਵਰਾਜ ਸਿੰਘ , ਅਕਾਸ਼ਦੀਪ ਸਿੰਘ, ਨਿਰਗੁਨ ਸਿੰਘ,ਪਾਰਸ ਸਿੰਘ, ਗੁਰਨੂਰ ਸਿੰਘ , ਨਵਦੀਪ ਸਿੰਘ ਹਾਜ਼ਰ ਸਨ।

Ads on article

Advertise in articles 1

advertising articles 2

Advertise