-->
ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ : ਸਿਵਲ ਸਰਜਨ ਡਾ ਭਾਰਤ ਭੂਸ਼ਣ

ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ : ਸਿਵਲ ਸਰਜਨ ਡਾ ਭਾਰਤ ਭੂਸ਼ਣ

ਸਿਹਤ ਵਿਭਾਗ ਤਰਨਤਾਰਨ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ
ਵਚਨਬੱਧ : ਸਿਵਲ ਸਰਜਨ ਡਾ ਭਾਰਤ ਭੂਸ਼ਣ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) - ਸਿਹਤ ਵਿਭਾਗ ਲੋਕਾਂ ਦੀ ਨਿਰੋਈ ਸਿਹਤ ਲਈ ਹਮੇਸ਼ਾਂ ਹੀ ਵਚਨਬੱਧ ਹੈ। ਇਸੇ ਆਸ਼ੇ ਦੀ ਪੂਰਤੀ ਲਈ ਸਿਵਲ ਸਰਜਨ ਤਰਨਤਾਰਨ ਡਾ ਭਾਰਤ ਭੂਸ਼ਣ ਜੀ ਵਲੋ ਸਿਵਲ ਹਸਪਤਾਲ ਤਰਨਤਾਰਨ ਵਿਖੇ ਐਮਰਜੈਂਸੀ ਸੇਵਾਵਾਂ, ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਵਾਰਡਾਂ ਦੀ ਜਾਂਚ ਕੀਤੀ ਗਈ। ਇਸ ਦੌਰਾਣ ਐਮਰਜੈਂਸੀ ਵਿਭਾਗ, ਇੰਡੋਰ ਵਾਰਡਾਂ ਵਿਚ ਮਰੀਜਾਂ ਕੋਲੋ ਵੀ ਪੁਛ-ਗਿਛ ਕੀਤੀ ਗਈ ਅਤੇ ਸੰਬਧਤ ਸਟਾਫ ਨੂੰ ਮੌਕੇ ਤੇ ਹੋਰ ਬੇਹਤਰ ਸੇਵਾਵਾਂ ਦੇਣ ਸੰਬਧੀ ਹਿਦਾਇਤਾਂ ਦਿੱਤੀਆਂ ਗਈਆ। ਇਸ ਉਪਰੰਤ ਉਹਨਾਂ ਵਲੋਂ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਿਵਲ ਹਸਪਤਾਲ ਦੇ ਸਮੂਹ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ ਅਤੇ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਲਈ ਕਿਹਾ। ਇਸ ਅਵਸਰ ਤੇ ਜਿਲਾ੍ਹ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀ ਬਾਲਾ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਜਿਲਾ੍ ਸਿਹਤ ਅਫਸਰ ਡਾ ਸੁਖਦੀਪ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਰਮਨਦੀਪ ਸਿੰਘ ਪੱਡਾ, ਡਾ ਸਿਮਰਨ ਕੌਰ, ਡਾ ਅਮਨਦੀਪ ਸਿੰਘ, ਡਾ ਸੁਖਜਿੰਦਰ ਸਿੰਘ, ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ ਸਮੇਤ ਸਮੂਹ ਮੈਡੀਕਲ ਅਫਸਰ ਹਾਜਰ ਸਨ।

Ads on article

Advertise in articles 1

advertising articles 2

Advertise