-->
ਡਾ:ਭਾਰਤ ਭੂਸ਼ਣ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

ਡਾ:ਭਾਰਤ ਭੂਸ਼ਣ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ

ਡਾ:ਭਾਰਤ ਭੂਸ਼ਣ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ
ਅਹੁਦਾ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) - ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਡਾ ਭਾਰਤ ਭੂਸ਼ਣ ਜੀ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਤੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਵਲੋਂ ਸਮੂਹ ਅਧੀਕਾਰੀਆਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਵੇਗਾ ਅਤੇ ਜਿਲੇ੍ ਭਰ ਵਿਚ ਸਿਹਤ ਸਹੁਲਤਾਂ ਦੇ ਮਿਆਰ ਨੂੰ ਹੋਰ ਉੱਚਾ ਚੁਕਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਉਪਰੰਤ ਉਹਨਾਂ ਵਲੋਂ ਏ.ਈ.ਐਫ.ਆਈ. ਸੰਬਧੀ ਸਾਰੇ ਸਟਾਫ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ੍ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਰਮਨਦੀਪ ਸਿੰਘ ਪੱਡਾ, ਡੀ.ਡੀ.ਐਚ.ਓ. ਡਾ ਸੰਦੀਪ ਬੰਬਰਾ, ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ ਰਨਦੀਪ ਸਿੰਘ, ਜਿਲਾ੍ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਗਰੁਦੇਵ ਸਿੰਘ, ਰਜਵੰਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।

Ads on article

Advertise in articles 1

advertising articles 2

Advertise