-->
ਪਲਾਸਟਿਕ ਦੀ ਵਰਤੋਂ ਤੋ ਪ੍ਰਹੇਜ ਕਰੀਏ ਅਤੇ ਵਾਤਾਵਰਣ ਦੇ ਬਚਾਉ ਵਿਚ ਰੁੱਖ ਲਗਾ ਕੇ ਆਪਣਾਂ ਕੀਮਤੀ ਯੋਗਦਾਨ ਪਾਈਏ: ਸਿਵਲ ਸਰਜਨ ਡਾ ਸੁਮੀਤ ਸਿੰਘ

ਪਲਾਸਟਿਕ ਦੀ ਵਰਤੋਂ ਤੋ ਪ੍ਰਹੇਜ ਕਰੀਏ ਅਤੇ ਵਾਤਾਵਰਣ ਦੇ ਬਚਾਉ ਵਿਚ ਰੁੱਖ ਲਗਾ ਕੇ ਆਪਣਾਂ ਕੀਮਤੀ ਯੋਗਦਾਨ ਪਾਈਏ: ਸਿਵਲ ਸਰਜਨ ਡਾ ਸੁਮੀਤ ਸਿੰਘ

ਪਲਾਸਟਿਕ ਦੀ ਵਰਤੋਂ ਤੋ ਪ੍ਰਹੇਜ ਕਰੀਏ ਅਤੇ ਵਾਤਾਵਰਣ ਦੇ ਬਚਾਉ ਵਿਚ
ਰੁੱਖ ਲਗਾ ਕੇ ਆਪਣਾਂ ਕੀਮਤੀ ਯੋਗਦਾਨ ਪਾਈਏ: ਸਿਵਲ ਸਰਜਨ ਡਾ ਸੁਮੀਤ ਸਿੰਘ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) - ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ “ਸਾਡੀ ਧਰਤੀ, ਸਾਡੀ ਸਿਹਤ, ਸਾਡੀ ਜਿੰਮੇਵਾਰੀ” ਥੀਮ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ ਅਤੇ ਬੂਟੇ ਲਗਾ ਕੇ ਵਾਤਾਰਣ ਦੀ ਸ਼ੁਧੱਤਾ ਲਈ ਸ਼ੰਦੇਸ਼ ਦਿੱਤਾ। ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਪਰ ਦਹਾਕਿਆਂ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ। ਪਲਾਸਟਿਕ ਦੀਆਂ ਬੋਤਲਾਂ, ਸਟ੍ਰਾਸ, ਕੱਪ-ਪਲੇਟਾਂ ਅਤੇ ਬੈਗ ਲਗਭਗ 20 ਸਾਲਾਂ ਤੱਕ ਵੀ ਨਸ਼ਟ ਨਹੀਂ ਹੁੰਦੇ ਅਤੇ ਇਹਨਾਂ ਦੀ ਵਜਾ੍ਹ ਨਾਲ ਧਰਤੀ ਹੇਠਾਂ ਬਹੁਤ ਹੀ ਹਾਨੀਕਾਰਕ ਰਸਾਇਣ ਉਤਪੰਨ ਹੋ ਜਾਂਦੇ ਹਨ। ਇਸ ਤੋਂ ਇਲਾਵਾ ਧਰਤੀ ਹੇਠਲਾ ਪਾਣੀਂ ਅਤੇ ਸਮੁੰਦਰਾਂ ਦਾ ਪਾਣੀ ਵੀ ਪਲਾਸਟਿਕ ਰਸਾਇਣ ਤੱਤਾਂ ਦੇ ਕਾਰਣ ਦੂਸ਼ਿਤ ਹੁੰਦਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਅੱਜ ਦੇ ਦਿਨ ਇਹ ਪ੍ਰਣ ਕਰੀਏ ਕਿ ਪਲਾਸਟਿਕ ਦੀ ਵਰਤੋਂ ਤੋ ਪ੍ਰਹੇਜ ਕਰਦੇ ਹੋਏ, ਵਾਤਾਵਰਣ ਦੇ ਬਚਾਉ ਵਿਚ ਰੁੱਖ ਲਗਾ ਕੇ ਆਪਣਾਂ ਕੀਮਤੀ ਯੋਗਦਾਨ ਪਾਈਏ। ਵਾਤਾਵਰਣ ਨੂੰ ਸ਼ੁੱਧ ਅਤੇ ਸਾਫ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣਾਂ ਹਰੇਕ ਇਨਸਾਨ ਦਾ ਫਰਜ ਬਣਦਾ ਹੈ।ਇਸ ਲਈ ਜਿਥੇ ਵੀ ਕੋਈ ਦਰਖੱਤ ਸੁੱਕ ਗਿਆ ਹੋਵੇ ਜਾਂ ਬਿਰਧ ਹੋ ਗਿਆ ਹੋਵੇ ਉਸਦੀ ਜਗਾਂ ਤੁਰੰਤ ਨਵਾਂ ਬੂਟਾ ਲਗਾਉਣਾਂ ਚਾਹਿਦਾ ਹੈ।ਇਸ ਤੋਂ ਇਲਾਵਾ ਦਰਖਤਾਂ ਦੀ ਬੇਲੋੜੀ ਕਟਾਈ ਤੋਂ ਤੌਬਾ ਕਰਨੀ ਚਾਹਿਦੀ ਹੈ। ਹਰੇਕ ਇਨਸਾਨ ਦਾ ਫਰਜ ਹੈ ਕਿ ਉਹ ਵਧ ਤੋਂ ਵਧ ਬੂਟੇ ਲਗਾ ਕੇ ਵਾਤਾਵਰਣ ਦੀ ਸੁੱਰਖਿਆ ਵਿਚ ਆਪਣਾਂ ਯੋਗਦਾਨ ਪਾਵੇ। ਇਸ ਅਵਸਰ ਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਨੇ ਕਿਹਾ ਕਿ ਜੇਕਰ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾਵੇ ਤਾਂ ਅਸੀ ਸਾਰੇ ਆਪਨੇ ਆਪ ਹੀ ਬਹੁਤ ਸਾਰੀਆਂ ਬੀਮਾਰੀਆ ਤੋਂ ਬੱਚ ਸਕਦੇ ਹਾਂ। ਇਸ ਲਈ ਸਾਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੁੂਟੇ ਲਗਾਉਣੇ ਚਾਹੀਦੇ ਹਨ ਅਤੇ ਕੁਦਰਤੀ ਸੋਮਿਆਂ ਦੀ ਸੁੱਰਖਿਆ ਵਿਚ ਮਦਦਗਾਰ ਬਣਨਾਂ ਚਾਹਿਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ਹ ਟੀਕਾਕਰਣ ਅਫਸ਼ਰ ਡਾ ਭਾਰਤੀ ਧਵਨ, ਜਿਲਾ੍ ਸਿਹਤ ਅਫਸਰ ਡਾ ਜਸਪਾਲ ਸਿੰਘ, ਜਿਲਾ੍ ਐਪੀਡੀਮਾਲੋਜਿਸਟ ਡਾ ਹਰਜੋਤ ਕੌਰ, ਡਾ ਰਾਘਵ ਗੁਪਤਾ, ਡਾ ਸੁਨੀਤ ਗੁਰਮ ਗੁਪਤਾ, ਜਿਲਾ੍ ਐਮ.ਈ.ਆਈ.ਉ. ਅਮਰਦੀਪ ਸਿੰਘ, ਜਿਲਾ੍ ਅਕਾਓਂਟ ਅਫਸਰ ਮਲਵਿੰਦਰ ਸਿੰਘ, ਐਸ.ਆਈ. ਗੁਰਦੇਵ ਸਿੰਘ, ਪਰਮਜੀਤ ਸਿੰਘ, ਸੁਖਮਨ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।

Ads on article

Advertise in articles 1

advertising articles 2

Advertise