-->
ਖਾਲਸਾ ਕਾਲਜ ਮਹਿਤਾ  ਬੀ.ਕਾਮ ਚੌਥੇ ਅਤੇ ਛੇਵੇਂ ਸਮੈਸਟਰ ਦੇ ਸ਼ਾਨਦਾਰ ਨਤੀਜੇ

ਖਾਲਸਾ ਕਾਲਜ ਮਹਿਤਾ ਬੀ.ਕਾਮ ਚੌਥੇ ਅਤੇ ਛੇਵੇਂ ਸਮੈਸਟਰ ਦੇ ਸ਼ਾਨਦਾਰ ਨਤੀਜੇ

ਖਾਲਸਾ ਕਾਲਜ ਮਹਿਤਾ ਬੀ.ਕਾਮ ਚੌਥੇ ਅਤੇ ਛੇਵੇਂ ਸਮੈਸਟਰ ਦੇ ਸ਼ਾਨਦਾਰ
ਨਤੀਜੇ
ਅੰਮ੍ਰਿਤਸਰ 26 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਕਾਮ ਛੇਵੇਂ ਅਤੇ ਚੌਥੇ ਸਮੈਸਟਰ ਦੇ ਨਤੀਜੇ 100% ਰਹੇ। ਜਿਸ ਵਿੱਚ ਬੀ.ਕਾਮ ਛੇਵੇਂ ਸਮੈਸਟਰ ਦੀ ਮਹਿਕਪ੍ਰੀਤ ਕੌਰ 76%, ਗੁਰਜੀਤ ਕੌਰ 75%, ਅੰਮ੍ਰਿਤਬੀਰ ਕੌਰ ਅਤੇ ਰਮਨਦੀਪ ਕੌਰ 73% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ. ਕਾਮ ਚੌਥੇ ਸਮੈਸਟਰ ਦੀ ਕਿਰਨਪ੍ਰੀਤ ਕੌਰ ਨੇ 76% ਅਤੇ ਪ੍ਰਭਦੀਪ ਕੌਰ ਨੇ 74 % ਫੀਸਦੀ ਅੰਕ ਹਾਸਿਲ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਮਾਣ ਵਧਾਇਆ।                                                     ਇਸ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਨਾਲ ਹੀ ਭਵਿੱਖ ਵਿੱਚ ਹੋਰ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ । ਉਹਨਾਂ ਨੇ ਆਪਣੇ ਕਾਲਜ ਦੇ ਮਿਹਨਤੀ ਅਤੇ ਕਾਬਲ ਅਧਿਆਪਕਾਂ ਦਾ ਧੰਨਵਾਦ ਕੀਤਾ।                    ਇਸ ਸੁਨਹਿਰੀ ਮੌਕੇ ਤੇ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ, ਪ੍ਰਿੰਸੀਪਲ ਜਤਿੰਦਰ ਸ਼ਰਮਾ, ਕਾਲਜ ਸੁਪਰਡੈਂਟ ਕੁਲਦੀਪ ਕੌਰ ,ਕਿਰਨਬੀਰ ਕੌਰ, ਗੁਰਸ਼ਰਨਪ੍ਰੀਤ ਕੌਰ, ਕੁਲਜੀਤ ਕੌਰ, ਪੂਰਤੀ ਸ਼ਰਮਾ, ਰੇਨੂਕਾ, ਮਨਜੀਤ ਕੌਰ ,ਗੁਰਵਿੰਦਰ ਕੌਰ, ਰੁਪਿੰਦਰ ਕੌਰ, ਸੁਪ੍ਰੀਤ ਕੌਰ,ਨਵਨੀਤ ਕੌਰ, ਸੁਖਦੇਵ ਸਿੰਘ, ਰਾਜਬੀਰ ਕੌਰ , ਰਿਤਿਕਾ ਅਤੇ ਕਾਬਲ ਸਿੰਘ ਆਦਿ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।

Ads on article

Advertise in articles 1

advertising articles 2

Advertise