-->
ਸਰਕਾਰ ਸਿਹਤ ਪੱਖੋਂ ਪੰਜਾਬ 'ਚ ਵੱਡੀ ਕ੍ਰਾਂਤੀ ਲਿਆਉਣਾ ਚਾਹੁੰਦੀ ਐ : ਲਾਲਜੀਤ ਭੁੱਲਰ,ਰੰਧਾਵਾ, ਔਜਲਾ

ਸਰਕਾਰ ਸਿਹਤ ਪੱਖੋਂ ਪੰਜਾਬ 'ਚ ਵੱਡੀ ਕ੍ਰਾਂਤੀ ਲਿਆਉਣਾ ਚਾਹੁੰਦੀ ਐ : ਲਾਲਜੀਤ ਭੁੱਲਰ,ਰੰਧਾਵਾ, ਔਜਲਾ

ਸਰਕਾਰ ਸਿਹਤ ਪੱਖੋਂ ਪੰਜਾਬ 'ਚ ਵੱਡੀ ਕ੍ਰਾਂਤੀ ਲਿਆਉਣਾ ਚਾਹੁੰਦੀ ਐ :
ਲਾਲਜੀਤ ਭੁੱਲਰ,ਰੰਧਾਵਾ, ਔਜਲਾ
ਅੰਮ੍ਰਿਤਸਰ 29 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਮਾਰਕੀਟ ਕਮੇਟੀ ਮਹਿਤਾ ਦੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਅਤੇ ਪ੍ਰਧਾਨ ਗੁਰਮੁੱਖ ਸਿੰਘ ਔਜਲਾ ਡੇਅਰੀਵਾਲ ਵੱਲੋਂ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਨੇ ਪਾਰਟੀ ਦੀ ਮਜਬੂਤੀ ਲਈ ਕੁਝ ਅਹਿਮ ਮਸਲਿਆਂ ਨੂੰ ਲੈ ਕੇ ਵਿਚਾਰ ਵਿਟਾਂਦਰਾ ਕੀਤਾ ਅਤੇ ਮੰਤਰੀ ਭੁੱਲਰ ਨੇ ਤੁਰੰਤ ਪ੍ਰਭਾਵ ਨਾਲ ਇਹ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।
ਇਸ ਦੌਰਾਨ ਮੰਤਰੀ ਭੁੱਲਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ 'ਆਪ' ਸਰਕਾਰ ਨੇ ਸੂਬੇ ਦੇ ਲੋਕਾਂ ਦੀ ਸਿਹਤ ਪ੍ਰਤੀ ਫਿਕਰਮੰਦ ਹੁੰਦਿਆਂ 'ਮਿਸ਼ਨ ਸਿਹਤਮੰਦ ਪੰਜਾਬ' ਤਹਿਤ ਇਕ ਨਵਾਂ ਕਦਮ ਚੁੱਕਿਆ ਹੈ। ਜਿਸ ਤਹਿਤ ਲੋਕਾਂ ਦੀ ਸੇਵਾ ਲਈ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਨਵੀਆਂ 58 ਐਂਬੂਲੈਂਸਾਂ ਨੂੰ ਮੁੱਖ ਮੰਤਰੀ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ 14 ਕਰੋੜ ਦੀ ਲਾਗਤ ਨਾਲ ਇਨ੍ਹਾਂ 58 ਗੱਡੀਆਂ ਨੂੰ ਰਵਾਨਾ ਕੀਤਾ ਗਿਆ ਹੈ, ਇਹ ਗੱਡੀਆਂ ਸੜਕ ਸੁਰੱਖਿਆ ਫੋਰਸ ਨਾਲ ਵੀ ਜੁੜੀਆਂ ਹੋਈਆਂ ਹਨ, ਜਿਨ੍ਹਾਂ ਵਿਚ ਮੈਡੀਕਲ ਨਾਲ ਸਬੰਧਿਤ ਬਹੁਤ ਸਾਰੀਆਂ ਆਧੁਨਿਕ ਸਹੂਲਤਾਵਾਂ ਉਪਲੱਬਧ ਹਨ। ਮੰਤਰੀ ਭੁੱਲਰ ਨੇ ਕਿਹਾ ਕਿ ਸਰਕਾਰ ਸਿਹਤ ਪੱਖੋਂ ਪੰਜਾਬ 'ਚ ਵੱਡੀ ਕ੍ਰਾਂਤੀ ਲਿਆਉਣਾ ਚਾਹੁੰਦੀ ਹੈ, ਕਿਉਂਕਿ ਸਿਹਤਮੰਦ ਪੰਜਾਬ ਸਾਡੀ ਗਾਰੰਟੀ ਸੀ। ਅਸੀਂ ਪੰਜਾਬ ਨੂੰ ਸਿਹਤ ਦੇ ਮਾਮਲੇ ਵਿਚ ਨੰਬਰ ਵਨ ਬਣਾਉਣਾ ਹੈ ਅਤੇ ਇਹ ਸਾਡਾ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਪੰਜਾਬ 'ਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ 'ਚੋਂ ਕਰੋੜਾਂ ਲੋਕ ਦਵਾਈਆਂ ਲੈ ਚੁੱਕੇ ਹਨ। ਇਨਾਂ ਕਲਿਨਿਕਾ ਲਈ ਆਉਣ ਵਾਲੇ ਦਿਨਾਂ ਵਿਚ ਬਹੁਤ ਸਾਰਾ ਮੈਡੀਕਲ ਸਟਾਫ਼ ਵੀ ਭਰਤੀ ਕੀਤਾ ਜਾਵੇਗਾ।

Ads on article

Advertise in articles 1

advertising articles 2

Advertise