-->
ਆਯੂਸ਼ਮਾਨ ਭਾਰਤ ਸਕੂਲ ਹੈਲਥ ਸਕੀਮ ਤਹਿਤ ਜਿਲਾ ਪੱਧਰੀ ਟ੍ਰੇਨਿੰਗ ਦਾ ਆਯੋਜਨ

ਆਯੂਸ਼ਮਾਨ ਭਾਰਤ ਸਕੂਲ ਹੈਲਥ ਸਕੀਮ ਤਹਿਤ ਜਿਲਾ ਪੱਧਰੀ ਟ੍ਰੇਨਿੰਗ ਦਾ ਆਯੋਜਨ

ਆਯੂਸ਼ਮਾਨ ਭਾਰਤ ਸਕੂਲ ਹੈਲਥ ਸਕੀਮ ਤਹਿਤ ਜਿਲਾ ਪੱਧਰੀ ਟ੍ਰੇਨਿੰਗ ਦਾ
ਆਯੋਜਨ
 
ਅੰਮ੍ਰਿਤਸਰ 19 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਸੁਮੀਤ ਸਿੰਘ ਜੀ ਦੀ ਪ੍ਰਧਾਨਗੀ ਹੇਠਾਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਆਯੂਸ਼ਮਾਨ ਭਾਰਤ ਸਕੂਲ ਹੈਲਥ ਸਕੀਮ ਤਹਿਤ ਜਿਲਾ ਪੱਧਰੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਅਵਸਰ ਤੇ ਜਾਣਕਾਰੀ ਦਿੰਦਿਆਂ ਜਿਲਾ੍ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਨੇ ਕਿਹਾ ਕਿ ਇਸ ਟ੍ਰੇਨਿੰਗ ਦੌਰਾਣ ਜਿਲਾ ਰਿਸੋਰਸ ਗਰੁੱਪ ਦੀ ਆਯੂਸ਼ਮਾਨ ਭਾਰਤ ਸਕੂਲ ਹੈਲਥ ਸਕੀਮ ਤਹਿਤ ਚਾਰ ਰੋਜਾ ਜਿਲਾ ਪੱਧਰੀ ਟ੍ਰੇਨਿੰਗ ਦਿੱਤੀ ਗਈ ਹੈ। ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਅਧਿਆਪਕਾਂ ਅਤੇ ਡਾਕਟਰਾਂ ਨੂੰ ਬੱਚਿਆਂ ਦੀ ਸਿਹਤ ਪ੍ਰਤੀ ਟ੍ਰੇਂਡ ਕਰਨਾਂ ਅਤੇ ਸਕੂਲਾਂ ਵਿਚ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਸੁਰੱਖਿਆ ਪ੍ਰਦਾਨ ਕਰਨਾਂ ਅਤੇ ਉਹਨਾਂ ਦੀ ਹੈਲਥ ਨੂੰ ਪ੍ਰਮੋਟ ਕਰਨਾਂ ਹੈ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਮਦਨ ਮੋਹਨ, ਸਕੂਲ ਹੈਲਥ ਨੋਡਲ ਅਫਸਰ ਡਾ ਸੁਨੀਤ ਗੁਰਮ ਗੁਪਤਾ, ਲਵਪ੍ਰੀਤ ਸਿੰਘ ਅਤੇ ਤ੍ਰਿਪਤਾ ਕੁਮਰੀ ਸਮੇਤ ਸਮੂਹ ਸਟਾਫ ਹਾਜਰ ਸੀ।

Ads on article

Advertise in articles 1

advertising articles 2

Advertise