-->
ਖਾਲਸਾ ਕਾਲਜ ਮਹਿਤਾ ਬੀ.ਸੀ.ਏ ਚੌਥੇ ਅਤੇ ਛੇਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ।

ਖਾਲਸਾ ਕਾਲਜ ਮਹਿਤਾ ਬੀ.ਸੀ.ਏ ਚੌਥੇ ਅਤੇ ਛੇਵੇਂ ਸਮੈਸਟਰ ਦਾ ਸ਼ਾਨਦਾਰ ਨਤੀਜਾ।

ਖਾਲਸਾ ਕਾਲਜ ਮਹਿਤਾ ਬੀ.ਸੀ.ਏ ਚੌਥੇ ਅਤੇ ਛੇਵੇਂ ਸਮੈਸਟਰ ਦਾ ਸ਼ਾਨਦਾਰ
ਨਤੀਜਾ।
ਅੰਮ੍ਰਿਤਸਰ 24 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸ਼੍ਰੀਮਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਕਾਲਜ ਮਹਿਤਾ ਚੌਂਕ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ.ਸੀ.ਏ ਚੌਥੇ ਅਤੇ ਛੇਵੇਂ ਸਮੈਸਟਰ ਦੇ ਨਤੀਜੇ 100% ਰਹੇ। ਜਿਸ ਵਿੱਚ ਬੀ.ਸੀ.ਏ ਸਮੈਸਟਰ ਚੌਥੇ ਦੀ ਹਰਜੋਤ ਕੌਰ 82% ,ਮਨਪ੍ਰੀਤ ਕੌਰ 79%,ਕਿਰਨਜੀਤ ਕੌਰ ,ਸਿਮਰਨਜੀਤ ਕੌਰ ਤੇ ਕੋਮਲਪ੍ਰੀਤ ਕੌਰ 75% ਪ੍ਰਾਪਤ ਕਰਕੇ ਕ੍ਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ । ਬੀ.ਸੀ.ਏ ਸਮੈਸਟਰ ਛੇਵੇਂ ਦੀ ਸਾਕੀਰਤ ਕੌਰ 88%, ਸ਼ਰਨਜੀਤ ਕੌਰ 87%, ਰਮਨਪ੍ਰੀਤ ਕੌਰ ਅਤੇ ਅੰਮ੍ਰਿਤ ਪਾਲ ਸਿੰਘ 86% ਅੰਕ ਪ੍ਰਾਪਤ ਕਰਕੇ ਪਹਿਲੇ ਦੂਜੇ ਤੇ ਤੀਜੇ ਸਥਾਨ ਹਾਸਲ ਕਰਕੇ ਆਪਣੇ ਮਾਪਿਆਂ ਅਤੇ ਕਾਲਜ ਦਾ ਮਾਨ ਵਧਾਇਆ। ਇਸ ਮੌਕੇ ਖੁਸ਼ੀ ਜ਼ਾਹਿਰ ਕਰਦੇ ਹੋਏ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਸੰਸਥਾ ਹਮੇਸ਼ਾ ਇਸੇ ਯਤਨ ਵਿੱਚ ਰਹਿੰਦੀ ਹੈ ਕਿ ਵਿਦਿਆਰਥੀਆਂ ਨੂੰ ਅਜਿਹੀ ਵਿਦਿਅਕ ਸਿਖਲਾਈ ਦਿੱਤੀ ਜਾਵੇ ਜਿਸ ਨਾਲ ਉਹ ਵਰਤਮਾਨ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਕਾਬਲ ਬਣ ਸਕਣ ਅਤੇ ਆਧੁਨਿਕ ਮੁਕਾਬਲੇ ਵਾਲੇ ਯੁੱਗ ਵਿੱਚ ਆਪਣੀ ਨਿਵੇਕਲੀ ਪਹਿਚਾਣ ਬਣਾ ਸਕਣ ਅਤੇ ਨਾਲ ਹੀ ਉਹਨਾਂ ਨੇ ਆਪਣੇ ਕਾਲਜ ਦੇ ਮਿਹਨਤੀ ਅਤੇ ਕਾਬਲ ਅਧਿਆਪਕਾਂ ਦਾ ਧੰਨਵਾਦ ਕੀਤਾ।                      ਇਸ ਸੁਨਹਿਰੀ ਮੌਕੇ ਤੇ ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾਂ, ਪ੍ਰਿੰਸੀਪਲ ਡਾ. ਜਤਿੰਦਰ ਸ਼ਰਮਾ, ਕਾਲਜ ਸੁਪਰਡੈਂਟ ਕੁਲਦੀਪ ਕੌਰ ,ਕਿਰਨਬੀਰ ਕੌਰ, ਗੁਰਸ਼ਰਨਪ੍ਰੀਤ ਕੌਰ, ਕੁਲਜੀਤ ਕੌਰ, ਪੂਰਤੀ ਸ਼ਰਮਾ, ਰੇਨੂਕਾ, ਮਨਜੀਤ ਕੌਰ ,ਗੁਰਵਿੰਦਰ ਕੌਰ, ਰੁਪਿੰਦਰ ਕੌਰ, ਸੁਪ੍ਰੀਤ ਕੌਰ,ਨਵਨੀਤ ਕੌਰ, ਅਤੇ ਕਾਬਲ ਸਿੰਘ ਆਦਿ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਕਾਲਜ ਵਿੱਚ ਪੜ੍ਹਾਈ ਨਾਲ ਸੰਬੰਧਿਤ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਕਰਕੇ ਅਤੇ ਸ਼ਾਨਦਾਰ ਨਤੀਜਿਆਂ ਨੂੰ ਦੇਖ ਇਲਾਕੇ ਦੇ ਵਿਦਿਆਰਥੀਆਂ ਵੱਲੋਂ ਸੰਸਥਾ ਵਿੱਚ ਦਾਖਲਾ ਲੈਣ ਲਈ ਬਹੁਤ ਉਤਸ਼ਾਹ ਦਿਖਾਇਆ ਜਾ ਰਿਹਾ ਹੈ।

Ads on article

Advertise in articles 1

advertising articles 2

Advertise