-->
ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ: ਡਾ ਸੁਮੀਤ ਸਿੰਘ

ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ: ਡਾ ਸੁਮੀਤ ਸਿੰਘ

ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ
ਸਜਾ/ਜੁਰਮਾਨੇਂ ਯੋਗ ਅਪਰਾਧ: ਡਾ ਸੁਮੀਤ ਸਿੰਘ
ਅੰਮ੍ਰਿਤਸਰ 29 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਸਿਵਲ ਸਰਜਨ ਡਾ ਸੁਮੀਤ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ, ਮੈਡੀਕਲ ਅਫਸਰ ਡਾ ਸ਼ਬਨਮ, ਐਸ.ਆਈ. ਪਰਮਜੀਤ ਸਿੰਘ, ਹਰਜਿੰਦਰ ਪਾਲ ਸਿੰਘ, ਸੁਰਜੀਤ ਸਿੰਘ, ਰਸ਼ਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਮਾਲ ਰੋਡ, ਏਅਰ ਪੋਰਟ ਰੋਡ, ਅਤੇ ਰਾਜਾ ਸਾਂਸੀ ਦੇ ਨੇੜੇ ਦੇ ਇਲਾਕਿਆਂ ਵਿਚ 12 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ ਅਤੇ ਪੰਜਾਬ ਸਰਕਾਰ ਵਲੋ ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਦਾਇਤਾਂ ਜਾਰੀ ਕੀਤੀਆਂ ਅਤੇ ਮੌਕੇ ਤੇ ਬਿਨਾਂ ਮਾਪ-ਦੰਡ ਵਾਲੇ ਸਿਗਰਟ ਪ੍ਰੋਗਕਟ ਨੂੰ ਨਸ਼ਟ ਵੀ ਕੀਤਾ ਗਿਆ। ਇਸ ਅਵਸਰ ਤੇ ਜਿਲਾ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮਿਤੀ 21 ਜੁਲਾਈ 2020 ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪੱਰ ਤੰਬਾਕੂ ਦਰਦਨਾਕ ਮੌਤ ਦਾ ਕਾਰਣ ਬਣਦਾ ਹੈ,ਇਸਨੂੰ ਅੱਜ ਹੀ ਬੰਦ ਕਰੋ, ਸੰਪਰਕ ਨੰ: 1800-11-2356” ਲਿਖਿਆ ਜਾਣਾਂ ਲਾਜਮੀਂ ਹੈ।ਇਸਦੇ ਨਾਲ ਹੀ ਫਰੰਟ ਤੇ ਸਫੈਦ ਬੈਕਗ੍ਰਾਉਂਡ ਅਤੇ ਪਿਛਲੇ ਪਾਸੇ ਕਾਲੇ ਰੰਗ ਦੀ ਬੈਕਗ੍ਰਾਉਂਡ ਹੋਣੀਂ ਜਰੂਰੀ ਹੈ। ਉਪਰੋਕਤ ਹਿਦਾਇਤਾਂ 1 ਦਸੰਬਰ 2020 ਤੋਂ ਲਾਗੂ ਹਨ।ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਸਜਾ ਯੋਗ ਅਪਰਾਧ ਹੈ। ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।

Ads on article

Advertise in articles 1

advertising articles 2

Advertise