-->
ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ
ਗ੍ਰਿਫ਼ਤਾਰ
ਬਿਊਰੋ, ਦਾ ਪੰਜਾਬ ਮੀਡੀਆ ਟੀ. ਵੀ 
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਜਾਂਚ ਏਜੰਸੀ ਨੇ ਸਾਬਕਾ ਮੰਤਰੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸਤੋਂ ਪਹਿਲਾਂ ਈਡੀ ਵੱਲੋਂ ਸੰਮਨਾਂ ‘ਤੇ ਪੁੱਛਗਿੱਛ ਲਈ ਵੀਰਵਾਰ ਨੂੰ ਭਾਰਤ ਭੂਸ਼ਣ ਆਸ਼ੂ ਜਲੰਧਰ ਦਫਤਰ ਪਹੁੰਚੇ ਸਨ। ਇਥੇ ਈਡੀ ਵੱਲੋਂ ਆਸ਼ੂ ਕੋਲੋਂ ਮਾਮਲੇ ਦੀ ਜਾਂਚ ਨਾਲ ਸਬੰਧਤ 8 ਘੰਟੇ ਤੱਕ ਪੁੱਛਗਿੱਛ ਵੀ ਕੀਤੀ ਗਈ।

ਮੌਕੇ ‘ਤੇ ਆਸ਼ੂ ਨੂੰ ਜਦੋਂ ਈਡੀ ਅਧਿਕਾਰੀ ਗ੍ਰਿਫ਼ਤਾਰ ਕਰਕੇ ਲੈ ਕੇ ਜਾਣ ਲੱਗੇ ਤਾਂ ਕਾਂਗਰਸੀ ਆਗੂਆਂ ਵੱਲੋਂ ਗ੍ਰਿਫ਼ਤਾਰੀ ਦਾ ਵਿਰੋਧ ਵੀ ਕੀਤਾ ਗਿਆ। ਮੌਕੇ ‘ਤੇ ਕਾਂਗਰਸੀ ਆਗੂ ਪ੍ਰਗਟ ਸਿੰਘ, ਸੁਖਵਿੰਦਰ ਸਿੰਘ ਕੋਟਲੀ ਅਤੇ ਰਜਿੰਦਰ ਬੇਰੀ ਦੀ ਅਗਵਾਈ ਹੇਠ ਕਾਂਗਰਸੀਆਂ ਦੇ ਭਾਰੀ ਵਿਰੋਧ ਨੂੰ ਵੇਖਦਿਆਂ ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਇੱਕ ਪਾਸੇ ਕਰਕੇ ਕਾਂਗਰਸੀਆਂ ਨੂੰ ਹਟਾਇਆ ਅਤੇ ਆਸ਼ੂ ਨੂੰ ਲੈ ਕੇ ਗਏ।

ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਈਡੀ ਦੇ ਅਫਸਰ ਜੇਪੀ ਸਿੰਘ ਨੇ ਇਹ ਗੱਲ ਆਖੀ ਅਤੇ ਪੁਸ਼ਟੀ ਕੀਤੀ ਕਿ ਆਸ਼ੂ ਨੂੰ ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਦੇ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦਈਏ ਕਿ ਈਡੀ ਵੱਲੋਂ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਸੰਭਾਲ ਰਹੇ ਸਨ ਤਾਂ ਉਨ੍ਹਾਂ ‘ਤੇ ਕਰੀਬ 2,000 ਕਰੋੜ ਰੁਪਏ ਦੇ ਟੈਂਡਰ ‘ਚ ਘਪਲਾ ਕਰਨ ਦਾ ਆਰੋਪ ਲੱਗਿਆ ਸੀ। ਇਸ ਦੌਰਾਨ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਤੇ ਢੋਆ-ਢੁਆਈ ਦੇ ਟੈਂਡਰਾਂ ‘ਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਜਾਂਦੀ ਸੀ।

ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਜਲੰਧਰ ਸਾਬਕਾ ਵਿਧਾਇਕ ਰਾਜਿੰਦਰ ਬੇਰੀ ਈਡੀ ਦਫਤਰ ਤੋਂ ਬਾਹਰ ਆਏ। ਉਨ੍ਹਾਂ ਨੇ ਕਿਹਾ ਪਹਿਲਾਂ ਵਿਜੀਲੈਂਸ ਵੱਲੋਂ ਤੰਗ ਕੀਤਾ ਗਿਆ ਤੇ ਹੁਣ ਈਡੀ ਵੱਲੋਂ ਵੀ ਉਨ੍ਹਾਂ ਨੂੰ ਬਿਨਾਂ ਸਬੂਤਾਂ ਦੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਵੀ ਭਾਰਤ ਭੂਸ਼ਣ ਆਸ਼ੂ ਬਾਹਰ ਆਉਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਵੱਲੋਂ ਕਿਸੇ ਤਰੀਕੇ ਦਾ ਹੁਕਮ ਆਇਆ ਤਾਂ ਉਨ੍ਹਾਂ ਵੱਲੋਂ ਈਡੀ ਦਫਤਰ ਦੇ ਬਾਹਰ ਧਰਨਾ ਵੀ ਲਗਾਇਆ ਜਾਵੇਗਾ।

ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਹੋਈਆਂ ਸਨ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ ‘ਤੇ ਕਈ ਫਰਜ਼ੀ ਵਾਹਨਾਂ ਅਤੇ ਉਨ੍ਹਾਂ ਦੀ ਦੁਰਵਰਤੋਂ ਕੀਤੀ ਗਈ ਸੀ।

ਇਸੇ ਕੇਸ ਦੇ ਆਧਾਰ ‘ਤੇ ਕੇਂਦਰੀ ਜਾਂਚ ਏਜੰਸੀ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ ਵਿੱਚ ਲਿਆ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਕਈ ਮੁਲਜ਼ਮਾਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਬਹੁਤ ਅਹਿਮ ਸਬੂਤ ਇਕੱਠੇ ਕੀਤੇ ਗਏ। ਇਸ ਮਾਮਲੇ ਵਿੱਚ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਪਿਛਲੇ ਸਾਲ ਵੀ ਇਸ ਮਾਮਲੇ ਨਾਲ ਸਬੰਧਤ ਉਸ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਸਨ।

Ads on article

Advertise in articles 1

advertising articles 2

Advertise