-->
ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ: ਡਾ ਕਿਰਨਦੀਪ ਕੌਰ

ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ: ਡਾ ਕਿਰਨਦੀਪ ਕੌਰ

ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨਾਂ ਵੀ
ਸਜਾ/ਜੁਰਮਾਨੇਂ ਯੋਗ ਅਪਰਾਧ ਹੈ: ਡਾ ਕਿਰਨਦੀਪ ਕੌਰ
ਅੰਮ੍ਰਿਤਸਰ, 6 ਸਤੰਬਰ (ਮਨਪ੍ਰੀਤ ਸਿੰਘ ਮੱਲ੍ਹੀ) - ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿਚ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਮੈਡੀਕਲ ਅਫਸਰ ਡਾ ਸ਼ਬਨਮ, ਐਸ.ਆਈ. ਮਨਜਿੰਦਰ ਸਿੰਘ, ਰਜਿੰਦਰ ਸਿੰਘ, ਜੁਝਾਰ ਸਿੰਘ, ਰਜੇਸ਼ ਕੁਮਾਰ, ਦੀਪਕ ਕੁਮਾਰ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਮਾਲ ਰੋਡ, ਸਰਕੁਲਰ ਰੋਡ ਅਤੇ ਰਣਜੀਤ ਐਵੀਨਿਓ ਦੇ ਨੇੜੇ ਦੇ ਇਲਾਕਿਆਂ ਵਿਚ 12 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ ਅਤੇ ਪੰਜਾਬ ਸਰਕਾਰ ਵਲੋਂ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ ਅਤੇ ਮੌਕੇ ਤੇ ਬਿਨਾਂ ਮਾਪ-ਦੰਡ ਵਾਲੇ ਸਿਗਰਟ ਪ੍ਰੋਗਕਟ ਨੂੰ ਨਸ਼ਟ ਵੀ ਕੀਤਾ ਗਿਆ।
 ਇਸ ਮੌਕੇ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵਲੋਂ ਜਾਰੀ ਹੁਕਮਾਂ ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪੱਰ “ਤੰਬਾਕੂ ਦਰਦਨਾਕ ਮੌਤ ਅਤੇ ਕੈਂਸਰ ਦਾ ਕਾਰਣ ਬਣਦਾ ਹੈ” ਲਿਖਿਆ ਜਾਣਾਂ ਲਾਜਮੀਂ ਹੈ। ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਅਪਰਾਧ ਹੈ। ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਥਾਵਾਂ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।

Ads on article

Advertise in articles 1

advertising articles 2

Advertise