-->
ਥਾਣਾ ਗੇਟ ਹਕੀਮਾ ਵਲੋ ਰਾਹਗੀਰਾਂ ਦੇ ਮੋਬਾਈਲ ਫੋਨ ਖੋਹ ਕਰਨ ਵਾਲੇ ਗੈਂਗ ਦਾ ਕੀਤਾ ਪਰਦਾਫਾਸ਼।

ਥਾਣਾ ਗੇਟ ਹਕੀਮਾ ਵਲੋ ਰਾਹਗੀਰਾਂ ਦੇ ਮੋਬਾਈਲ ਫੋਨ ਖੋਹ ਕਰਨ ਵਾਲੇ ਗੈਂਗ ਦਾ ਕੀਤਾ ਪਰਦਾਫਾਸ਼।

ਥਾਣਾ ਗੇਟ ਹਕੀਮਾ ਵਲੋ ਰਾਹਗੀਰਾਂ ਦੇ ਮੋਬਾਈਲ ਫੋਨ ਖੋਹ ਕਰਨ ਵਾਲੇ
ਗੈਂਗ ਦਾ ਕੀਤਾ ਪਰਦਾਫਾਸ਼, 
10 ਮੋਬਾਇਲ ਫੋਨਾਂ ਸਮੇਤ 04 ਕਾਬੂ।
ਅੰਮ੍ਰਿਤਸਰ, 20 ਸਤੰਬਰ (ਸੁਖਬੀਰ ਸਿੰਘ) - ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ. ਰਣਜੀਤ ਸਿੰਘ ਢਿੱਲੋਂ IPS, ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਜੋਨ-1, ਸ੍ਰੀ ਵਿਸ਼ਾਲਜੀਤ ਸਿੰਘ IPS ਤੇ ਸ੍ਰੀ ਗਗਨਦੀਪ ਸਿੰਘ PPS. ਏ.ਸੀ.ਪੀ (ਸੈਟਰਲ ਅੰਮ੍ਰਿਤਸਰ) ਦੀਆ ਹਦਾਇਤਾ ਅਨੁਸਾਰ ਅਤੇ INSP ਮਨਜੀਤ ਕੋਰ ਮੁੱਖ ਅਫਸਰ ਥਾਣਾ ਗੇਟ ਹਕੀਮਾ ਦੀ ਅਗਵਾਈ ਹੇਠ ਇਲਾਕੇ ਵਿੱਚ ਲੁੱਟਾ ਖੋਹਾ ਕਰਨ ਵਾਲਿਆ ਤੇ ਸਿੰਕਜਾ ਕੱਸਣ ਲਈ ਚਲਾਈ ਸਪੈਸ਼ਲ ਮੁਹਿੰਮ ਤਹਿਤ ਚੌਂਕੀ ਅੰਨਗੜ੍ਹ ਦੇ ਇੰਚਾਰਜ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੂੰ ਸਮੇਤ ਪੁਲਿਸ ਪਾਰਟੀ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ, ਇੱਕ ਮੋਟਰਸਾਇਕਲ ਮਾਰਕਾ ਪਲਸਰ ਤੇ ਸਵਾਰ ਚਾਰ ਲੜਕਿਆ ਨੂੰ ਕਾਬੂ ਕਰਕੇ ਉਹਨਾ ਪਾਸੋ ਖੋਹ ਕੀਤੇ 10 ਮੋਬਾਇਲ ਫੋਨ ਵੱਖ ਵੱਖ ਮਾਰਕੇ ਬ੍ਰਾਮਦ ਕੀਤੇ ਗਏ ਅਤੇ ਮੁਕਦਮਾ ਨੰਬਰ 174 ਮਿਤੀ 19-09-2024 ਜ਼ੁਰਮ 304(2),3(5),317(2) BNS ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਵਿਖੇ ਦਰਜ ਰਜਿਸ਼ਟਰ ਕੀਤਾ ਗਿਆ ਹੈ। ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤੇ ਡੂੰਘਿਆਈ ਨਾਲ ਜਾਂਚ ਕੀਤੀ ਜਾ ਰਹੀ ਹੈ।

Ads on article

Advertise in articles 1

advertising articles 2

Advertise