-->
 ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਸਬਸਿਡੀ ਵਾਪਸ ਲੈਣਾ ਮੰਦਭਾਗਾ :- ਅਮਰਜੀਤ ਸਿੰਘ ਜੋੜਾ

ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਸਬਸਿਡੀ ਵਾਪਸ ਲੈਣਾ ਮੰਦਭਾਗਾ :- ਅਮਰਜੀਤ ਸਿੰਘ ਜੋੜਾ

ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਸਬਸਿਡੀ ਵਾਪਸ ਲੈਣਾ ਮੰਦਭਾਗਾ -
ਅਮਰਜੀਤ ਸਿੰਘ ਜੋੜਾ
ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ) - ਹਲਕਾ ਦੱਖਣੀ ਅਧੀਨ ਵਾਰਡ ਨੰਬਰ ਪੁਰਾਣੀ 63 ਤੇ ਨਵੀਂ 47 ਕਾਂਗਰਸ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਜੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ 7 ਕਿਲੋਵਾਟ ਤੱਕ ਦੇ ਖਪਤਕਾਰਾਂ ਨੂੰ ਮਿਲਣ ਵਾਲੀ ਸਬਸਿਡੀ ਵਾਪਸ ਲੈ ਲਈ ਗਈ ਹੈ, ਜੋ ਕਿ ਅਤਿ ਹੀ ਮੱਧਭਾਗੀ ਗੱਲ ਹੈ । ਉਹਨਾਂ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਸਬਸਿਡੀ ਸ਼ੁਰੂ ਕੀਤੀ ਗਈ ਸੀ । ਪਰ ਆਪਣੀ ਆਪ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੱਸਣ ਵਾਲੀ ਪੰਜਾਬ ਸਰਕਾਰ ਨੇ ਆਮ ਜਨਤਾ ਨਾਲ ਧੋਖਾ ਕੀਤਾ ਹੈ । ਕਾਂਗਰਸ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਜੋੜਾ ਨੇ ਕਿਹਾ ਕਿ ਇਹ ਸਬਸਿਡੀ ਵਾਪਸ ਲੈਣ ਨਾਲ ਛੋਟੇ ਖਪਤਕਾਰਾਂ ਦੀ ਬਿਜਲੀ ਮਹਿੰਗੀ ਹੋ ਜਾਵੇਗੀ ਅਤੇ ਉਹਨਾਂ ਉੱਪਰ ਵਾਧੂ ਆਰਥਿਤ ਬੋਜ ਪਵੇਗਾ । ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਲਿਆ ਗਿਆ ਇਹ ਫੈਸਲਾ ਆਮ ਜਨਤਾ ਲਈ ਘਾਤਕ ਹੈ । ਜਿਸ ਦੇ ਨਤੀਜੇ ਆ ਰਹੇ ਨਗਰ ਨਿਗਮ ਚੋਣਾਂ ਵਿੱਚ ਪੰਜਾਬ ਸਰਕਾਰ ਨੂੰ ਭੁਗਤਣੇ ਪੈਣਗੇ । ਅਖੀਰ 'ਚ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਜੋੜਾ ਨੇ ਕਿਹਾ ਕਿ ਹਲਕਾ ਦੱਖਣੀ ਕਾਂਗਰਸ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ 'ਚ ਨਗਰ ਨਿਗਮ ਚੋਣਾਂ 'ਚ ਕਾਂਗਰਸੀ ਉਮੀਦਵਾਰ ਵਧੀਆ ਲੀਡ ਨਾਲ ਜਿੱਤਣਗੇ ਅਤੇ ਝਾੜੂ ਦਾ ਬੋਰੀ ਬਿਸਤਰਾ ਗੋਲ ਕਰਨਗੇ ।

Ads on article

Advertise in articles 1

advertising articles 2

Advertise