ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਓਣ ਲਈ “ਕਵਾਲਟੀ ਅਸ਼ੋਰੈਂਸ” ਟ੍ਰੇਨਿੰਗ ਵਰਕਸ਼ਾਪ ਦਾ ਕੀਤਾ ਆਯੋਜਨ
ਅੰਮ੍ਰਿਤਸਰ, 25 ਅਕਤੂਬਰ (ਮਨਪ੍ਰੀਤ ਸਿੰਘ ਮੱਲ੍ਹੀ) - ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠਾਂ ਕਵਾਟਲੀ ਅਸ਼ੋਰੇਂਸ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਵਰਕਸ਼ਾਪ ਵਿਚ ਗਾਇਨੀ ਡਾਕਟਰਾਂ, ਮੈਡੀਕਲ ਅਫਸਰਾਂ ਅਤੇ ਲੇਬਰ ਰੂਮ ਸਟਾਫ ਨਰਸਾਂ ਵਲੋਂ ਸ਼ਮੂਲਿਅਤ ਕੀਤੀ ਗਈ ਅਤੇ ਇਸ ਟ੍ਰੇਨਿੰਗ ਦੌਰਾਣ ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਅਤੇ ਡਾ ਵਰੂਣ ਜੋਸ਼ੀ ਵਲੋਂ ਟ੍ਰੇਨਿੰਗ ਦਿੱਤੀ ਗਈ। ਇਸ ਸਬੰਧ ਜਾਣਕਾਰੀ ਦਿਦਿੰਆ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਹਮੇਸ਼ਾਂ ਹੀ ਲੋਕਾਂ ਦੀ ਸਿਹਤ ਲਈ ਤੱਤਪਰ ਹੈ ਅਤੇ ਲੋਕਾਂ ਮਿਆਰੀ ਸਿਹਤ ਸਹੂਲਤਾਂ ਪਹਿਲਾਂ ਤੋਂ ਹੀ ਦਿੱਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਨਵੀਆਂ ਤਕਨੀਕਾਂ ਅਤੇ ਇਲਾਜ ਵਿਧੀਆਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਸਮੇਂ ਸਮੇਂ ਤੇ ਸਟਾਫ ਨੂੰ ਟ੍ਰੇਂਡ ਕੀਤਾ ਜਾਂਦਾ ਹੈ। ਇਸੇ ਲਈ ਕਵਾਟੀ ਅਸ਼ੋਰੇਂਸ ਟ੍ਰੇਨਿੰਗ ਰਾਹੀ ਸਟਾਫ ਨੂੰ ਹੋਰ ਵਧੀਆ ਤਕਨੀਕਾਂ ਰਾਹੀ ਮਿਆਰੀ ਸਹੂਲਤਾਂ ਪ੍ਰਦਾਨ ਕਰਨਾਂ ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਤ੍ਰਿਪਤਾ ਕੁਮਾਰੀ ਅਤੇ ਸਮੂਹ ਸਟਾਫ ਹਾਜਰ ਸਨ।