ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਵੱਛਤਾ ਹੀ ਸੇਵਾ ਅਭਿਆਨ ਵਿਚ ਵੱਧ-ਚੜ੍ਹ ਕੇ ਲਿਆ ਹਿੱਸਾ
ਅੰਮ੍ਰਿਤਸਰ, 22 ਅਕਤੂਬਰ (ਮਨਪ੍ਰੀਤ ਸਿੰਘ ਮੱਲ੍ਹੀ) - ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਦੀ ਅਗਵਾਹੀ ਹੇਠ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਵੱਛਤਾ ਹੀ ਸੇਵਾ ਅਭਿਆਨ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੂਸਾਰ ਜਿਲਾ੍ਹ ਪ੍ਰਸ਼ਾਸ਼ਨ ਦੀ ਯੋਗ ਅਗਵਾਹੀ ਹੇਠਾਂ ਜਿਲੇ੍ਹ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਇਹ ਅਭਿਆਨ ਬਹੁਤ ਹੀ ਕਾਮਯਾਬੀ ਨਾਲ ਚਲਾਇਆ ਗਿਆ ਹੈ। ਇਸ ਅਭਿਆਨ ਦੌਰਾਣ ਜਿਲਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ, ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ, ਜਿਲਾ ਸਿਹਤ ਅਫਸਰ ਡਾ ਜਸਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਅਤੇ ਜਿਲਾ੍ਹ ਐਮ.ਈ.ਆਈ.ਓ. ਅਮਰਦੀਪ ਸਿੰਘ ਵਲੋਂ ਜਿਲੇ੍ ਭਰ ਦੇ ਸਾਰੇ ਸਿਹਤ ਕੇਂਦਰਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਹੀ ਇਸ ਅਭਿਆਨ ਸੰਬਧੀ ਤਿਆਰੀਆਂ ਕਰਵਾਈਆਂ ਜਾ ਰਹੀਆਂ ਸਨ। ਇਸੇ ਹੀ ਲੜੀ ਵਜੋਂ ਜਿਲਾ ਟੀਕਾਕਰਣ ਅਫਸਰ ਡਾ ਭਾਰਤੀ ਧਵਨ ਦੀ ਅਗਵਾਹੀ ਹੇਠ ਦਫਤਰ ਸਿਵਲ ਸਰਜਨ ਵਿਖੇ ਇਹ ਅਭਿਆਂਨ ਬਹੁਤ ਹੀ ਕਾਮਯਾਬੀ ਨਾਲ ਕੀਤਾ ਗਿਆ ਹੈ। ਇਸ ਅਭਿਆਨ ਵਿਚ ਸਮੂਹ ਸਟਾਫ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਸਹਾਇਕ ਸਟਾਫ ਨੇ ਮਿਲ ਕੇ ਸੱਵਛਤਾ ਅਭਿਆਨ ਵਿਚ ਆਪਣਾਂ ਯੋਗਦਾਨ ਪਾਇਆ। ਇਸ ਅਵਸਰ ਤੇ ਡਾ ਨਵਦੀਪ ਕੌਰ, ਡਾ ਮਨਮੀਤ ਕੌਰ, ਡਾ ਰਾਘਵ ਗੁਪਤਾ, ਡਾ ਵਨੀਤ ਕੌਰ, ਡਾ ਰਾਘਵ ਜੌਸੀ, ਸਮੂਹ ਐਸ.ਆਈ. ਪੈਰਾਮੈਡੀਕਲ ਸਟਾਫ, ਸਹਾਇਕ ਸਟਾਫ ਅਤੇ ਐਂਟੀ ਲਾਰਵਾ ਆਦਿ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।