ਵਿਸ਼ਾ ਆਪਣੇ ਪਾਲਤੂ ਜਾਨਵਰਾਂ ਨਾਲ ਸੁਰੱਖਿਅਤ ਸੰਪਰਕ ਰੱਖੋ ਸਿਵਲ ਸਰਜਨ: ਡਾ ਕਿਰਨਦੀਪ ਕੌਰ
ਅੰਮ੍ਰਿਤਸਰ, 29 ਅਕਤੂਬਰ (ਮਨਪ੍ਰੀਤ ਸਿੰਘ ਮੱਲ੍ਹੀ) - ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਅਗਵਾਈ ਹੇਠ ਨੈਸ਼ਨਲ ਰੇਬਿਜ ਕੰਟਰੋਲ ਪ੍ਰੋਗਰਾਮ ਤਹਿਤ ਇੱਕ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਦਫਤਰ ਸਿਵਿਲ ਸਰਜਨ ਵਿਖੇ ਤੋਂ ਕੀਤੀ ਗਈ। ਇਸ ਦੌਰਾਨ ਸਮੂਹ ਪੈਰਾਂ ਮੈਡੀਕਲ ਸਟਾਫ ਦੇ ਸੁਪਰਵਾਈਜ਼ਰਾਂ ਦੀ ਮੀਟਿੰਗ ਕੀਤੀ ਗਈ ਅਤੇ ਇੱਕ ਜਾਗਰੂਕਤਾ ਕੋਮਿਕਸ ਰਿਲੀਜ ਕੀਤਾ ਗਿਆ ਇਸ ਕੌਮਿਕਸ ਵਿੱਚ ਹਲਕਾਅ ਪ੍ਰਤੀ ਜਾਗਰੂਕਤਾ ਲਈ ਭਰਪੂਰ ਜਾਣਕਾਰੀ ਦਿੱਤੀ ਗਈ ਹੈ। ਇਸ ਰਾਹੀਂ ਜਿਲ੍ਹੇ ਭਰ ਦੇ ਸਮੂਹ ਸਿਹਤ ਕੇਂਦਰਾਂ ਅਤੇ ਖਾਸ ਕਰਕੇ ਸਕੂਲਾਂ ਦੇ ਬੱਚਿਆਂ ਨੂੰ ਹਲਕਾਅ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਕਿਹਾ ਕਿ ਘਰਾਂ ਵਿੱਚ ਪਾਲਤੂ ਜਾਨਵਰ ਰੱਖਣਾ ਇਕ ਆਮ ਰੁਝਾਨ ਬਣਦਾ ਜਾ ਰਿਹਾ ਹੈ ਇਸ ਤੋਂ ਇਲਾਵਾ ਅਵਾਰਾ ਕੁੱਤਿਆਂ ਦੀ ਭਰਮਾਰ ਹੁੰਦੀ ਜਾ ਰਹੀ ਹੈ। ਜਿਸ ਕਰਕੇ ਹਲਕਾ ਵਰਗੀ ਖਤਰਨਾਕ ਬਿਮਾਰੀ ਦਾ ਖਤਰਾ ਨਿਰੰਤਰ ਬਣਿਆ ਰਹਿੰਦਾ ਹੈ। ਇਸ ਤੋਂ ਸੁਰੱਖਿਆ ਅਤੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਇੱਕ ਵਿਸ਼ੇਸ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਰਾਹੀਂ ਹਲਕਾਅ ਪ੍ਰਤੀ ਜਾਗਰੂਕ ਦਾ ਸੁਨੇਹਾ ਘਰ ਘਰ ਤੱਕ ਪਹੁੰਚਾਇਆ ਜਾਵੇਗਾ। ਉਹਨਾਂ ਆਖਿਆ ਕਿ ਆਪਣੇ ਪਾਲਤੂ ਜਾਨਵਰਾਂ ਨਾਲ ਸੁਰੱਖਿਤ ਸੰਪਰਕ ਰੱਖੋ ਅਤੇ ਸਮੇਂ ਸਮੇਂ ਤੇ ਉਨਾਂ ਦੀ ਵੈਕਸੀਨੇਸ਼ਨ ਕਰਾਉਣੀ ਯਕੀਨੀ ਬਨਾਓ। ਇਸ ਤੋਂ ਇਲਾਵਾ ਅਵਾਰਾ ਜਾਨਵਰਾਂ ਨਾਲ ਛੇੜਛਾੜ ਨਾ ਕੀਤੀ ਜਾਵੇ ਅਤੇ ਉਹਨਾਂ ਤੋਂ ਸੁਰੱਖਿਤ ਦੂਰੀ ਬਣਾ ਕੇ ਰੱਖੀ ਜਾਵੇ। ਇਸ ਤੋਂ ਇਲਾਵਾ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਅਵਾਰਾ ਜਾਨਵਰ ਕੱਟਦਾ ਹੈ ਤਾਂ ਤੁਰੰਤ ਨਜ਼ਦੀਕ ਦੇ ਸਰਕਾਰੀ ਸਿਹਤ ਕੇਂਦਰ ਦੇ ਜਾ ਕੇ ਆਪਣਾ ਇਲਾਜ ਕਰਵਾਇਆ ਜਾਵੇ ਅਤੇ ਘਰੇਲੂ ਟੋਟਕਿਆਂ ਤੋਂ ਪਰਹੇਜ ਰੱਖਿਆ ਜਾਵੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾਕਟਰ ਰਜਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਨੀਲਮ ਭਗਤ, ਜਿਲਾ ਐਪੀਡਮੋਲੋਜਿਸਟ ਡਾਕਟਰ ਹਰਜੋਤ ਕੌਰ, ਜਿਲਾ ਐਮ ਈ ਆਈ ਓ ਅਮਰਦੀਪ ਸਿੰਘ, ਰਾਮ ਮਹਿਤਾ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਸਮੂਹ ਪੈਰਾਮੈਡੀਕਲ ਸਟਾਫ ਹਾਜ਼ਰ ਸੀ।